ਬੁਢਲਾਡਾ (ਬਾਂਸਲ) - ਇਲਾਕੇ ਅੰਦਰ ਪਸ਼ੂਆਂ ਨੂੰ ਮੂੰਹ ਖੁਰ ਅਤੇ ਗਲਘੋਟੂ ਦੀ ਹੋਈ ਬੀਮਾਰੀਆਂ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਖੁਰਲੀਆਂ ਸੁੰਨੀਆਂ ਕਰ ਦਿੱਤੀਆਂ ਹਨ। ਸੈਂਕੜੇ ਪਸ਼ੂ ਬੀਮਾਰ ਪਏ ਹਨ, ਉਥੇ 1 ਦਰਜਨ ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਸੰਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ਕੋਈ ਸਾਰ ਨਾ ਲੈਣ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਜੇਕਰ ਸਰਕਾਰ ਇਸ ਪਾਸੇ ਵੱਲ ਗੰਭੀਰ ਨਹੀਂ ਹੁੰਦੀ ਤਾਂ ਇਹ ਬੀਮਾਰੀ ਪਸ਼ੂਆਂ ਲਈ ਕਾਫ਼ੀ ਘਾਤਕ ਸਾਬਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ
ਹਲਕਾ ਬੁਢਲਾਡਾ ਦੇ ਪਿੰਡ ਗੁਰਨੇ ਕਲਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਦੁਧਾਰੂ ਤੇ ਪਾਲਤੂ ਪਸ਼ੂਆਂ ਦੀਆਂ ਮੌਤਾਂ ਲਗਾਤਾਰ ਹੋ ਰਹੀਆਂ ਹਨ। ਪਿੰਡ ਦੇ ਪਸ਼ੂ ਪਾਲਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਇਸ ਅਗਿਆਤ ਬੀਮਾਰੀ ਕਾਰਨ ਪਸ਼ੂਆਂ ਦੀਆਂ ਮੌਤਾਂ ਹੋ ਰਹੀਆਂ ਹਨ। ਪ੍ਰਸ਼ਾਸਨ ਜਾਂ ਸਬੰਧਤ ਵਿਭਾਗ ਵੱਲੋਂ ਪਿੰਡ ਵਿੱਚ ਕੋਈ ਮਾਹਿਰ ਟੀਮਾਂ ਭੇਜ ਕੇ ਕੋਈ ਇਲਾਜ ਸ਼ੁਰੂ ਨਹੀਂ ਕੀਤਾ ਗਿਆ। ਪਿੰਡ ਦੇ ਲੋਕ ਮਜ਼ਬੂਰੀ ਵੱਸ ਆਪਣੇ ਪੱਧਰ 'ਤੇ ਇਲਾਜ ਕਰਵਾ ਰਹੇ ਹਨ, ਜੋ ਦਵਾਈਆ ਬਹੁਤ ਜ਼ਿਆਦਾ ਮਹਿੰਗੀਆਂ ਪੈ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਮਜਦੂਰਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਪਿੰਡ ਵਿੱਚ ਜਿੰਨਾ ਪਸ਼ੂ ਪਾਲਕਾਂ ਦੇ ਪਸ਼ੂਆਂ ਦੀਆਂ ਮੌਤਾਂ ਹੋ ਚੁੱਕੀਆਂ ਹਨ, ਉਹਨਾਂ ਵਿਚ ਬਲਰਾਜ ਸਿੰਘ ਦੀਆਂ ਦੋ ਗਊਆਂ, ਨਾਇਬ ਸਿੰਘ ਦੀਆ ਦੋ ਮੱਝਾਂ, ਹਰੀ ਸਿੰਘ ਦੀ 1 ਮੱਝ, ਗੁਲਾਬ ਗਿਰ ਦੀਆਂ ਤਿੰਨ ਗਊਆਂ ਦੀ ਮੌਤ ਹੋ ਗਈ ਤੇ ਸੈਕੜੇ ਪਸ਼ੂ ਬੀਮਾਰੀ ਨਾਲ ਜੂਝ ਰਹੇ ਹਨ। ਇਸ ਮੌਕੇ ਜਿੰਨਾ ਪਸ਼ੂ ਪਾਲਕਾਂ ਦੇ ਪਸ਼ੂ ਬੀਮਾਰ ਹਨ, ਉਹਨਾਂ ਵਿਚ ਤੇਜੀ ਗਿਰ ਦੇ ਛੇ ਪਸ਼ੂ, ਗੁਰਚਰਨ ਗਿਰ ਦੇ ਦੋ ਪਸ਼ੂ, ਨਾਜਰ ਸਿੰਘ ਦੇ ਚਾਰ ਪਸ਼ੂ, ਅਮਰਜੀਤ ਸਿੰਘ ਦੇ ਪੰਜ ਪਸ਼ੂ ਹਨ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਬਹੁਤ ਸਾਰੇ ਪਰਿਵਾਰ ਪਸ਼ੂ ਪਾਲਣ ਦਾ ਕਿੱਤਾ ਕਰਦੇ ਹਨ ਅਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ।
ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ
ਉਨ੍ਹਾਂ ਨੇ ਕਿਹਾ ਕਿ ਸਾਡੀ ਮੁੱਖ ਮੰਗ ਇਹ ਹੈ ਕਿ ਸਰਕਾਰ ਪੀੜਤ ਪਸ਼ੂ ਪਾਲਕਾਂ ਦੀ ਬਾਂਹ ਫੜੇ ਤੇ ਇਲਾਜ ਦਾ ਮੁਫ਼ਤ ਪ੍ਰਬੰਧ ਕਰੇ, ਜਿਨ੍ਹਾਂ ਪਰਿਵਾਰਾਂ ਦੇ ਘਰਾਂ ’ਚੋਂ ਪਸ਼ੂ ਮਰ ਗਏ ਹਨ, ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਇਕਾਈ ਪ੍ਰਧਾਨ ਦਰਸ਼ਨ ਸਿੰਘ ਮਾਨ, ਜਨਰਲ ਸਕੱਤਰ ਗੁਰਦਰਸਨ ਸਿੰਘ, ਖਜਾਨਚੀ ਸਰੂਪ ਸਿੰਘ ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ ਤੇ ਲਾਭ ਸਿੰਘ, ਬਲਾਕ ਆਗੂ ਜੋਗਿੰਦਰ ਸਿੰਘ ਆਦਿ ਨੇ ਮੀਟਿੰਗ ਦੌਰਾਨ ਕਿਹਾ ਕਿ ਜੇਕਰ ਸਬੰਧਿਤ ਵਿਭਾਗ ਨੇ ਇਸਦਾ ਯੋਗ ਇਲਾਜ ਦੀ ਗੌਰ ਨਾ ਕੀਤੀ ਤਾਂ ਜਨਤਕ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਕੀ ਕਹਿਣਾ ਹੈ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦਾ—
ਵਿਭਾਗ ਦੇ ਡਿਪਟੀ ਡਾਇਰੈਕਟਰ ਮਾਨਸਾ ਡਾ. ਗਣਪਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਹਲਕੇ ਦੇ ਪਿੰਡ ਗੁਰਨੇ ਕਲਾਂ 'ਚ ਪਸ਼ੂਆਂ ਦਾ ਗੱਲ ਘੋਟੂ ਬੀਮਾਰੀ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਪੂਰੇ ਪਿੰਡ ਚ ਟੀਕਾਕਰਨ ਕੀਤਾ ਜਾ ਚੁੱਕਾ ਹੈ। 1 ਅਪ੍ਰੈਲ ਤੋਂ ਮਾਨਸਾ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾ ਮਾਨਸਾ ਅਤੇ ਸਰਦੂਲਗੜ੍ਹ ਹਲਕੇ ਵਿੱਚ ਗੱਲ ਘੋਟੂ ਦੀ 24 ਹਜ਼ਾਜਾਰ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ। ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CIA ਸਟਾਫ਼ ਵੱਲੋਂ 5 ਕਿੱਲੋ 400 ਗ੍ਰਾਮ ਅਫ਼ੀਮ ਸਮੇਤ 2 ਕਾਬੂ
NEXT STORY