ਜ਼ੀਰਾ, (ਗੁਰਮੇਲ)- ਪਿੰਡ ਮਾਛੀਵਾਡ਼ਾ ਵਿਚ ਇਕ ਨੌਜਵਾਨ ਦੀ ਨਸ਼ੇ ਵਾਲੇ ਪਦਾਰਥ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਥਾਣਾ ਜ਼ੀਰਾ ਦੇ ਸਹਾਇਕ ਇੰਸਪੈਕਟਰ ਲਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਮਨਜੀਤ ਕੌਰ ਪਤਨੀ ਅਵਤਾਰ ਸਿੰਘ ਨਿਵਾਸੀ ਪਿੰਡ ਮਾਛੀਵਾਡ਼ਾ ਜ਼ੀਰਾ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ ਬਗਾ ਨਿਵਾਸੀ ਬਸਤੀ ਗੁਰਦੀਪ ਸਿੰਘ ਵਾਲੀ ਅਕਸਰ ਉਸ ਦੇ ਘਰ ਆ ਕੇ ਉਸ ਦੇ ਪੁੱਤਰ ਜੋਬਨਪ੍ਰੀਤ ਸਿੰਘ ਨੂੰ ਨਸ਼ਾ ਦੇ ਕੇ ਜਾਂਦਾ ਸੀ, ਜਿਸ ਨੂੰ ਘਰ ਵਾਲੀਆਂ ਨੇ ਕਈ ਵਾਰ ਰੋਕਿਆ ਪਰ ਉਹ ਨਾ ਰੁਕਿਆ। ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪੁੱਤਰ ਸੁਖਵਿੰਦਰ ਸਿੰਘ ਕੋਲੋਂ ਨਸ਼ਾ ਲੈ ਕੇ ਆਇਆ ਅਤੇ ਉਸ ਨੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਨਸ਼ ਵਾਲੇ ਪਦਾਰਥ ਦਾ ਟੀਕਾ ਲਗਾ ਲਿਆ ਤਾਂ ਉਹ ਬੁਰੀ ਤਰ੍ਹਾਂ ਤਡ਼ਪਣ ਲਗਾ, ਜਿਸ ਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਰਾਤ ਸਮੇਂ ਮੌਤ ਹੋ ਗਈ। ਉਸ ਨੇ ਪੁਲਸ ਵਿਭਾਗ ਤੋਂ ਮੰਗ ਕੀਤੀ ਉਕਤ ਮੁਲਜ਼ਮ ਨੂੰ ਸਖਤ ਸਜ਼ਾ ਦਿੱਤੀ ਜਾਵੇ। ਮਾਮਲੇ ਦੀ ਜਾਂਚ ਕਰ ਰਹੇ ਲਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੇਜ਼ ਰਫਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ ਸਕੂਟਰੀ ਸਵਾਰ ਰਿਟਾ. ਅਧਿਆਪਕ ਦੀ ਮੌਤ
NEXT STORY