ਲੁਧਿਆਣਾ (ਰਾਮ)- ਥਾਣਾ ਜਮਾਲਪੁਰ ਅਧੀਨ ਆਉਂਦੇ ਰਾਮ ਨਗਰ ਇਲਾਕੇ ਦੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੇ ਮਾਮਲੇ ’ਚ ਵੀਰਵਾਰ ਨੂੰ ਜੰਮ ਕੇ ਹੰਗਾਮਾ ਹੋਇਆ। ਵੀਰਵਾਰ ਨੂੰ ਪਰਿਵਾਰ ਵਾਲਿਆਂ ਨੇ ਨੌਜਵਾਨ ਦੇ ਕਤਲ ਦਾ ਦੋਸ਼ ਲਗਾ ਕੇ ਥਾਣਾ ਜਮਾਲਪੁਰ ਘੇਰ ਕੇ ਪੁਲਸ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਪੁਲਸ ਕਤਲ ਨੂੰ ਹਾਦਸੇ ਦਾ ਰੂਪ ਦੇ ਰਹੀ ਹੈ ਪਰ ਮੁੰਨਾ (33) ਨੂੰ ਉਸ ਦੇ ਸਾਥੀਆਂ ਨੇ ਮਾਰਿਆ ਹੈ। ਉਨ੍ਹਾਂ ਨੇ ਉਸ ਦੇ ਸਾਥੀਆਂ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਉਸ ਦੇ ਸਾਥੀ ਬਾਈਕ ’ਤੇ ਘਰੋਂ ਘੁੰਮਣ ਲਈ ਲੈ ਗਏ ਸਨ ਪਰ ਰਸਤੇ ’ਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਮਾਮਲਾ ਰਾਮ ਨਗਰ ਦਾ ਹੈ, ਜਿਥੋਂ ਦਾ ਨੌਜਵਾਨ ਮੁੰਨਾ 2 ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਘਰੋਂ ਘੁੰਮਣ ਨਿਕਲਿਆ ਸੀ ਪਰ ਵਾਪਸ ਨਹੀਂ ਮੁੜਿਆ। ਮੁੰਨਾ ਦੇ 2 ਬੱਚੇ ਵੀ ਹਨ।
ਮੁਕੇਸ਼ ਨੇ ਦੋਸ਼ ਲਾਇਆ ਕਿ ਉਸ ਦੇ ਦੋਸਤ ਉਸ ਨੂੰ ਮਾਰਨ ਦੀ ਨੀਅਤ ਨਾਲ ਉਸ ਨੂੰ ਘੁੰਮਣ ਬਹਾਨੇ ਲੈ ਗਏ। ਫਿਰ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿਚ ਕੁਝ ਲੋਕ ਉਸ ਨਾਲ ਬਹਿਸਬਾਜ਼ੀ ਕਰ ਰਹੇ ਹਨ। ਪੁਲਸ ਅਧਿਕਾਰੀਆਂ ਮੁਤਾਬਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੋਤੇ ਦਾ ਮੁਕਾਬਲਾ ਦੇਖਣ ਆਏ ਦਾਦੇ ਨਾਲ ਹੋ ਗਈ ਅਣਹੋਣੀ, ਜਿੱਤਣ ਦੀ ਖੁਸ਼ੀ 'ਚ ਆ ਗਿਆ ਹਾਰਟ ਅਟੈਕ, ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਜਲੀ ਦਾ ਬਿੱਲ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਵਿਭਾਗ ਦੀ ਸਖ਼ਤੀ, ਕੱਟੇ ਕੁਨੈਕਸ਼ਨ ਤੇ ਵਸੂਲੇ 1.67 ਕਰੋੜ
NEXT STORY