ਫਰੀਦਕੋਟ (ਰਾਜਨ) : ਫਰੀਦਕੋਟ ਸ਼ਹਿਰ ਦੀ ਬਲਬੀਰ ਬਸਤੀ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਇਹ ਲਾਸ਼ ਬਲਬੀਰ ਬਸਤੀ ਦੀ ਗਲੀ ਨੰਬਰ 8 ਦੇ ਨਜ਼ਦੀਕ ਪਈ ਮਿਲੀ। ਸਥਾਨਕ ਲੋਕਾਂ ਨੇ ਜਦੋਂ ਨੌਜਵਾਨ ਨੂੰ ਬੇਹੋਸ਼ ਹਾਲਤ ਵਿਚ ਪਿਆ ਦੇਖਿਆ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਨੌਜਵਾਨ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਬਲਬੀਰ ਬਸਤੀ ਦਾ ਰਹਿਣ ਵਾਲਾ ਨਹੀਂ ਹੈ। ਖ਼ਬਰ ਲਿਖੇ ਜਾਣ ਤੱਕ ਉਸ ਦੀ ਸ਼ਨਾਖਤ ਨਹੀਂ ਹੋ ਸਕੀ ਸੀ ਅਤੇ ਨਾ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਕੋਈ ਜਾਣਕਾਰੀ ਮਿਲ ਸਕੀ ਹੈ।
ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਮੈਡੀਕਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਵੱਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਗਰਮੀ ਕਾਰਨ ਬੇਹੋਸ਼ ਹੋਏ ਨੌਜਵਾਨ ਦੀ ਹਸਪਤਾਲ 'ਚ ਮੌਤ
NEXT STORY