ਅਬੋਹਰ (ਸੁਨੀਲ) : ਬੀਤੇ ਦਿਨੀਂ ਡਿਲਿਵਰੀ ਬਾਅਦ ਮਹਿਲਾ ਦੀ ਹੋਈ ਮੌਤ ਦੇ ਮਾਮਲੇ ’ਚ ਮ੍ਰਿਤਕ ਮਹਿਲਾ ਦੇ ਪੋਸਟਮਾਰਟਮ ਬਾਅਦ ਗੁੱਸੇ ’ਚ ਆਏ ਪਰਿਵਾਰ ਵਾਲਿਆਂ ਨੇ ਮਹਿਲਾ ਦੀ ਲਾਸ਼ ਨੂੰ ਜੈਨ ਨਗਰੀ ਰੋਡ ਸਥਿਤ ਨਰਸਿੰਗ ਹੋਮ ਬਾਹਰ ਸੜਕ ਤੇ ਰਖ ਕੇ ਰੋਸ ਵਿਖਾਵਾ ਕੀਤਾ। ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਡਿਲਿਵਰੀ ਦੌਰਾਨ ਡਾਕਟਰ ਵੱਲੋਂ ਕੀਤੀ ਗਈ ਲਾਪ੍ਰਵਾਹੀ ਵਿਰੁੱਧ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਦਵੰਦ ਬਰਕਰਾਰ
ਇਸ ਮੌਕੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਵਿਆਹੁਤਾ ਗੀਤਾ ਰਾਣੀ ਨੂੰ ਜਣੇਪੇ ਦੌਰਾਨ ਦਰਦ ਹੋਣ ਤੇ ਇਥੋਂ ਦੇ ਇਕ ਪ੍ਰਾਈਵੇਟ ਨਰਸਿੰਗ ਹੋਮ ’ਚ ਲੈ ਕੇ ਆਏ ਸੀ, ਜਿੱਥੇ ਉਸ ਨੇ ਇਕ ਪੁੱਤਰ ਨੂੰ ਜਨਮ ਦਿੱਤਾ। ਡਿਲਿਵਰੀ ਬਾਅਦ ਲਗਾਤਾਰ ਬਲੀਡਿੰਗ ਹੁੰਦੀ ਰਹੀ ਤੇ ਇਸ ਦੌਰਾਨ 6 ਯੂਨਿਟ ਖੂਨ ਵੀ ਚੜਾਇਆ ਗਿਆ ਪਰ ਇਸ ਦੇ ਬਾਅਦ ਮਹਿਲਾ ਦੀ ਹਾਲਤ ਖ਼ਰਾਬ ਹੋਣ ’ਤੇ ਡਾਕਟਰ ਵੱਲੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਜਿਸ ਨੂੰ ਉਹ ਸ਼੍ਰੀਗੰਗਾਨਗਰ ਇਕ ਹਸਪਤਾਲ ’ਚ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅੱਜ ਪੁਲਸ ਵੱਲੋਂ ਪੋਸਟਮਾਰਟਮ ਕਰਵਾਉਣ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ। ਜਿਸ ਦੇ ਬਾਅਦ ਪਰਿਵਾਰ ਵਾਲੇ ਲਾਸ਼ ਨੂੰ ਲੈ ਕੇ ਨਰਸਿੰਗ ਹੋਮ ਬਾਹਰ ਪਹੁੰਚ ਗਏ ਅਤੇ ਲਾਸ਼ ਨੂੰ ਨਰਸਿੰਗ ਹੋਮ ਬਾਹਰ ਰੱਖ ਕੇ ਰੋਸ ਵਿਖਾਵਾ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਅਸਤੀਫ਼ੇ ਮਗਰੋਂ ਕੈਪਟਨ ਦੀਆਂ ਕਾਰਵਾਈਆਂ ਤੋਂ ਕਿਸਾਨ ਆਗੂ ਨਾਖ਼ੁਸ਼, ਲਾਏ ਵੱਡੇ ਇਲਜ਼ਾਮ
ਸੂਚਨਾ ਮਿਲਣ ’ਤੇ ਥਾਣਾ ਨੰ. 1 ਮੁਖੀ ਬਲਜੀਤ ਸਿੰਘ ਪੁਲਸ ਸਮੇਤ ਮੌਕੇ ਤੇ ਪਹੁੰਚੇ ਅਤੇ ਮਾਮਲਾ ਸ਼ਾਂਤ ਕਰਵਾਉਣ ਦਾ ਯਤਨ ਕੀਤਾ ਪਰੰਤੁ ਪਰਿਵਾਰ ਵਾਲਿਆਂ ਦਾ ਗੁੱਸਾ ਇੰਨਾਂ ਵੱਧ ਗਿਆ ਕਿ ਉਹ ਲਾਸ਼ ਲੈ ਕੇ ਨਰਸਿੰਗ ਹੋਮ ਅੰਦਰ ਦਾਖ਼ਲ ਹੋ ਗਏ ਅਤੇ ਲਾਸ਼ ਨੂੰ ਨਰਸਿੰਗ ਹੋਮ ’ਚ ਰਖ ਕੇ ਬੈਠ ਗਏ। ਖ਼ਬਰ ਲਿਖੇ ਜਾਣ ਤੱਕ ਪਰਿਵਾਰ ਵਾਲੇ ਕਾਰਵਾਈ ਦੀ ਮੰਗ ਤੇ ਅੜੇ ਹੋਏ ਸੀ ਜਦਕਿ ਪੁਲਸ ਵੱਲੋਂ ਪਰਿਵਾਰ ਵਾਲਿਆਂ ਨੂੰ ਸਮਝਾਉਣ ਦਾ ਯਤਨ ਕੀਤਾ ਜਾ ਰਿਹਾ ਸੀ। ਪੁਲਸ ਦੀ ਮੌਜੂਦਗੀ ਹੇਠ ਦੋਵਾਂ ਧਿਰਾਂ ਦੀ ਗੱਲਬਾਤ ਬਾਅਦ ਪਰਿਵਾਰ ਵਾਲਿਆਂ ਵੱਲੋਂ ਧਰਨਾ ਚੁੱਕ ਲਿਆ ਗਿਆ।
ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਹਰੀ ਝੰਡੀ
NEXT STORY