ਸ਼ੇਰਪੁਰ (ਅਨੀਸ਼)- ਅੱਤ ਦੀ ਪੈ ਰਹੀ ਗਰਮੀ ਨੂੰ ਦੇਖਦੇ ਹੋਏ ਆਧਿਆਪਕਾਂ ਤੇ ਮਾਪਿਆਂ ਨੇ ਗਰਮੀ ਦੀਆਂ ਛੁੱਟੀਆਂ ਤਰੁੰਤ ਕਰਨ ਦੀ ਮੰਗ ਕੀਤੀ ਹੈ। ਮਾਪਿਆਂ ਨੇ ਕਿਹਾ ਕਿ ਗਰਮੀ ਨੇ ਮਈ ਮਹੀਨੇ ’ਚ ਹੀ ਜੂਨ ਵਰਗਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਹਿੱਸਿਆਂ ’ਚ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਗਰਮੀ ਨੇ ਸਕੂਲੀ ਬੱਚਿਆਂ ਦੇ ਮਾਪਿਆਂ ਦੀ ਚਿੰਤਾ ’ਚ ਭਾਰੀ ਵਾਧਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਦੁਪਹਿਰ ਵੇਲੇ ਜਦੋਂ ਸਕੂਲਾਂ ਦੀ ਛੁੱਟੀ ਹੁੰਦੀ ਹੈ, ਉਸ ਵੇਲੇ ਸੂਰਜ ਦੀ ਤਪਸ਼ ਆਪਣੇ ਸਿਖ਼ਰ ’ਤੇ ਹੁੰਦੀ ਹੈ, ਲਗਾਤਾਰ 42 ਡਿਗਰੀ ਦੇ ਤਾਪਮਾਨ ਵਿਚ ਬੱਚਿਆਂ ਨੂੰ ਸਕੂਲ ਤੋਂ ਲੈ ਕੇ ਆਉਣਾ ਮਾਪਿਆਂ ਲਈ ਇਕ ਵੱਡੀ ਚੁਣੌਤੀ ਬਣ ਗਿਆ ਹੈ। ਵੱਧ ਰਹੀ ਗਰਮੀ ਕਾਰਨ ਬੱਚਿਆਂ ਵਿਚ ਡੀਹਾਈਡਰੇਸ਼ਨ (ਪਾਣੀ ਦੀ ਕਮੀ) ਤੇ ਲੂ ਲੱਗਣ ਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸਕੂਲਾਂ ’ਚ ਛੁੱਟੀਆਂ ਕਰ ਦਿੱਤੀਆਂ ਜਾਣ, ਤਾਂ ਜੋ ਬੱਚੇ ਦੁਪਹਿਰ ਦੀ ਤਪਸ਼ ਤੋਂ ਬਚ ਸਕਣ।
ਇਹ ਵੀ ਪੜ੍ਹੋ-ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" : ਵਿਧਾਇਕ ਕੁਲਵੰਤ ਸਿੰਘ
NEXT STORY