ਬੁਢਲਾਡਾ (ਬਾਂਸਲ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਮਾਗਮ 'ਚ ਸ਼ਾਮਲ ਹੋਣ ਲਈ ਰਵਿਦਾਸ ਸਮਾਜ ਵੱਲੋਂ ਰੇਲ ਮੰਤਰੀ ਦੇ ਨਾਂ ਮੰਗ ਪੱਤਰ ਦੇ ਕੇ ਸ਼ਪੈਸ਼ਲ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਤਿਗੁਰੂ ਰਵਿਦਾਸ ਜਨਮ ਉਤਸਵ ਯਾਤਰਾ ਵੈਲਫੇਅਰ ਕਮੇਟੀ ਦੇ ਆਗੂਆਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਰਾ ਸਿੰਘ, ਗੁਰਦੀਪ ਸਿੰਘ, ਰਾਮ ਲਾਲ ਸਿੰਘ ਨੇ ਦੱਸਿਆ ਕਿ ਰਵਿਦਾਸ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸ਼ਨਾਂ ਲਈ ਉਨ੍ਹਾਂ ਦੇ ਜਨਮ ਸਥਾਨ ਕਾਂਸ਼ੀ (ਉੱਤਰ ਪ੍ਰਦੇਸ਼) ਦੀ ਯਾਤਰਾ ਲਈ ਭਾਰੀ ਉਤਸ਼ਾਹ ਪਾਇਆ ਜਾਂਦਾ ਹੈ। ਮਾਲਵਾ ਖੇਤਰ ਦੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਕਾਂਸ਼ੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਪ੍ਰੰਤੂ ਇੱਥੋ ਕੋਈ ਸਿੱਧੀ ਰੇਲ ਸੇਵਾ ਨਾ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਕਤ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਰਾਹੀਂ ਮੰਗ ਕੀਤੀ ਕਿ ਬਠਿੰਡਾ ਰੇਲਵੇ ਲਾਇਨ ਮੌੜ, ਮਾਨਸਾ, ਬੁਢਲਾਡਾ, ਬਰੇਟਾ ਅਤੇ ਜਾਖਲ ਆਦਿ ਦੇ ਸ਼ਰਧਾਲੂਆਂ ਲਈ ਕਾਂਸ਼ੀ ਜਾਣ ਰੇਲ ਗੱਡੀ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਨੇ ਵਿਸ਼ਵਾਸ਼ ਦਵਾਇਆ ਕਿ ਉਹ ਉਨ੍ਹਾਂ ਦੀ ਮੰਗ ਨੂੰ ਰੇਲ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਉਚ ਅਧਿਕਾਰੀਆਂ ਤੱਕ ਪਹੁੰਚਾਉਣਗੇ ਅਤੇ ਕਾਂਸ਼ੀ ਲਈ ਰੇਲ ਗੱਡੀ ਦੀ ਮੰਗ ਲਈ ਯਤਨ ਕਰਨਗੇ। ਇਸ ਮੌਕੇ ਭੁਪਿੰਦਰ ਸਿੰਘ, ਹੇਮਰਾਜ ਕਾਲੂ, ਬਿਰਛਾ ਸਿੰਘ, ਰਾਮਰਾਜ ਸਿੰਘ, ਹਰਬੰਸ ਸਿੰਘ, ਅਜੈਬ ਸਿੰਘ, ਅਮ੍ਰਿਤਪਾਲ ਸਿੰਘ, ਮਾ. ਸੁਰਿੰਦਰ ਸਿੰਘ, ਦੇਸਰਾਜ, ਸੁਰਜੀਤ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਸਸਪੈਂਡ, ਕੈਂਪਸ ਮੈਨੇਜਰ ਬਰਖ਼ਾਸਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ ; ਵਿਅਕਤੀ ਦਾ ਗੋਲ਼ੀਆਂ ਮਾਰ ਕਰ'ਤਾ ਕਤਲ
NEXT STORY