ਬਾਘਾਪੁਰਾਣਾ (ਅਜੇ): ਸਰਕਾਰ ਅਤੇ ਡਿਪਟੀ ਕਮਿਸ਼ਨਰ ਨੇ ਭਾਵੇਂ ਖੇਤਾਂ ’ਚ ਖੜੇ ਕਣਕ ਦੀ ਨਾੜ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਸਖਤ ਚਿਤਾਵਨੀ ਦਿੱਤੀ ਹੋਈ ਹੈ ਕਿ ਕਣਕ ਤੇ ਨਾੜ ਨੂੰ ਅੱਗ ਨਾ ਲਗਾਈ ਜਾਵੇ , ਕਿਉਂਕਿ ਇਸ ਤਰ੍ਹਾਂ ਕਰਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਧਰਤੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਪਰ ਇਸ ਦੇ ਬਾਵਜੂਦ ਵੀ ਕਈ ਕਿਸਾਨ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਤੇ ਸ਼ਰੇਆਮ ਪ੍ਰਸ਼ਾਸਨ ਤੇ ਹੁਕਮਾਂ ਦੀ ਉਲੰਘਣਾਂ ਕਰਦਿਆਂ ਕਣਕ ਦੀ ਨਾੜ ਨੂੰ ਖੇਤਾਂ ਵਿਚ ਹੀ ਅੱਗ ਲਗਾ ਰਹੇ ਹਨ। ਦੇਖਣ ’ਚ ਆਇਆ ਹੈ ਕਿ ਕਿਸਾਨ ਪ੍ਰਸ਼ਾਸਨ ਦੀਆਂ ਹਦਾਇਤਾ ਨੂੰ ਟਿੱਚ ਜਾਣਦੇ ਹੋਏ ਸ਼ਰੇਆਮ ਕਣਕ ਦੀ ਨਾੜ ਨੂੰ ਅੱਗ ਲਗਾ ਰਹੇ ਹਨ,ਜਿਸ ਕਰਕੇ ਸਾਰੇ ਪਾਸੇ ਧੂੰਆ ਫੈਲਦਾ ਹੈ ਤੇ ਵਾਤਾਵਰਣ ਗੰਧਲਾ ਹੋ ਰਿਹਾ ਹੈ। ਪ੍ਰਸ਼ਾਸਨ ਸਭ ਕੁਝ ਜਾਣਦੇ ਹੋਏ ਵੀ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਇਸ ਸਿਲਸਿਲੇ ਨੂੰ ਰੋਕਣ ਲਈ ਗੰਭੀਰਤਾ ਨਹੀਂ ਦਿਖਾ ਰਿਹਾ, ਜਿਸਦੇ ਨਤੀਜੇ ਵਜੋਂ ਕਈ ਪ੍ਰਕਾਰ ਦੀਆਂ ਬੀਮਾਰੀਆ ਨੇ ਮਨੁੱਖ ਨੂੰ ਆਪਣੇ ਕਲਾਵੇ ’ਚ ਲੈ ਲਿਆ ਹੈ।
ਜ਼ਿਕਰਯੋਗ ਹੈ ਕਿ ਲਾਕਡਾਊਨ ਤੋਂ ਬਾਅਦ ਸਾਰੇ ਪਾਸੇ ਵਾਤਾਵਰਣ ਸਾਫ ਹੋ ਗਿਆ ਸੀ ਜੋ ਮਨੁੱਖੀ ਸਿਹਤ ਲਈ ਬਹੁਤ ਲਾਭਦਾਇਕ ਹੈ ਪਰ ਹੁਣ ਖੇਤਾਂ ’ਚ ਕਣਕ ਦੇ ਨਾੜ ਨੂੰ ਲਾਈ ਜਾ ਰਹੀ। ਅੱਗ ਲੱਗਣ ਦੇ ਕਾਰਨ ਮੁੜ ਫਿਰ ਧੂੰਆਂ ਉਠਣਾ ਸ਼ੁਰੂ ਹੋ ਗਿਆ ਹੈ ਅਤੇ ਹੋਰ ਬੀਮਾਰੀ ਫੇਲ ਰਹੀ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਕਿ ਸਾਫ ਹੋਇਆ ਵਾਤਾਵਰਣ ਦੁਬਾਰਾ ਗੰਧਲਾ ਨਾ ਹੋ ਸਕੇ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਕੁੰਭਕਰਨੀ ਨੀਂਦ ਤੋ ਜਾਗੋ ਤੇ ਵਾਤਾਵਰਣ ਦਾ ਨੁਕਸਾਨ ਕਰਨ ਵਾਲੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਤੋ ਗੁਰੇਜ ਨਾ ਕਰੇ।
ਪੰਜਾਬ ਸਰਕਾਰ ਵੱਲੋਂ ਡਾਕਟਰੀ ਪੜ੍ਹਾਈ ਕਰਨ ਵਾਲਿਆਂ ਨੂੰ ਵੱਡੀ ਰਾਹਤ
NEXT STORY