ਮਹਿਲ ਕਲਾਂ (ਹਮੀਦੀ)– ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ. ਬੇਨਿਥ ਨੇ ਅੱਜ ਪਿੰਡ ਚੰਨਣਵਾਲ ਵਿਖੇ ਗ੍ਰਾਮ ਪੰਚਾਇਤ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨੂੰ ਸੁਰੱਖਿਅਤ ਤਰੀਕੇ ਨਾਲ ਇਕੱਠਾ ਕਰਨ ਲਈ ਬਣਾਏ 13 ਏਕੜ ਪੰਚਾਇਤੀ ਰਕਬੇ ਵਿੱਚ ਸਥਾਪਿਤ ਡੰਪ ਦਾ ਦੌਰਾ ਕੀਤਾ। ਡੀਸੀ ਨੇ ਇਸ ਮੌਕੇ ਗ੍ਰਾਮ ਪੰਚਾਇਤ ਦੇ ਮੈਂਬਰਾਂ, ਪ੍ਰਬੰਧਕਾਂ ਅਤੇ ਨੋਡਲ ਅਫਸਰਾਂ ਨਾਲ ਮਿਲ ਕੇ ਡੰਪ ਸਾਈਟ ਦੀ ਸਥਿਤੀ, ਪਰਾਲੀ ਇਕੱਠੀ ਕਰਨ ਦੀ ਪ੍ਰਕਿਰਿਆ ਅਤੇ ਸੁਰੱਖਿਆ ਮਿਆਰਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਪਰਾਲੀ ਸੁਰੱਖਿਅਤ ਢੰਗ ਨਾਲ ਇਕੱਠੀ ਹੋਵੇ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਸਾੜਨ ਦੀ ਘਟਨਾ ਨਾ ਹੋਵੇ। ਡਿਪਟੀ ਕਮਿਸ਼ਨਰ ਟੀ. ਬੇਨਿਥ ਨੇ ਗ੍ਰਾਮ ਪੰਚਾਇਤ ਅਤੇ ਪ੍ਰਬੰਧਕਾਂ ਨੂੰ ਪ੍ਰੇਰਿਤ ਕੀਤਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਮਸ਼ੀਨਰੀ ਅਤੇ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਕਾਰਜ ਵਾਤਾਵਰਣ ਸੁਰੱਖਿਆ ਅਤੇ ਹਵਾ ਪ੍ਰਦੂਸ਼ਣ ਰੋਕਣ ਵਿੱਚ ਮਹੱਤਵਪੂਰਣ ਯੋਗਦਾਨ ਦੇਵੇਗਾ।ਇਸ ਮੌਕੇ ਨੋਡਲ ਅਫਸਰ ਸੁਨੀਤਾ ਸ਼ਰਮਾ, ਖੇਤੀਬਾੜੀ ਬਲਾਕ ਅਫਸਰ ਬਰਨਾਲਾ ਧਰਮਵੀਰ ਕੰਬੋਜ, ਬੇਅੰਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਨੰਬਰਦਾਰ ਗੁਰਜੰਟ ਸਿੰਘ ਧਾਲੀਵਾਲ, ਅਤੇ ਹੋਰ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਟਵਾਰੀਆਂ ਵੀ ਮੌਜੂਦ ਸਨ। ਉਨ੍ਹਾਂ ਡੀਸੀ ਨੂੰ ਡੰਪ ਸਾਈਟ ਦੀਆਂ ਵਿਸਥਾਰ ਜਾਣਕਾਰੀਆਂ ਦਿੱਤੀਆਂ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਅਗਲੇ ਪਦਾਂਵ ਬਾਰੇ ਸਲਾਹ-ਮਸ਼ਵਰਾ ਕੀਤਾ।
ਦੀਵਾਲੀ ਤੋਂ ਅਗਲੇ ਦਿਨ ਚੋਰਾਂ ਨੇ ਮੁਹੱਲਾ ਕਲੀਨਿਕ ਨੂੰ ਬਣਾਇਆ ਨਿਸ਼ਾਨਾ
NEXT STORY