ਧਰਮਕੋਟ ( ਸਤੀਸ਼) : ਕੇਂਦਰ ਦੀ ਸਰਕਾਰ ਵਲੋਂ ਖੇਤੀ ਆਰਡੀਨੈਂਸ ਨੂੰ ਲੈ ਕੇ ਅੱਜ ਵੱਡੀ ਗਿਣਤੀ 'ਚ ਵੱਖ-ਵੱਖ ਕਿਸਾਨ ਯੁਨੀਅਨਾਂ ਆੜ੍ਹਤੀ ਐਸੋਸੀਏਸ਼ਨ ਅਤੇ ਮਜ਼ਦੂਰ ਯੂਨੀਅਨ ਵਲੋਂ ਮੋਗਾ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਪੰਡੋਰੀ ਨੇੜੇ ਸੜਕ ਉਪਰ ਧਰਨਾ ਦਿੰਦਿਆ ਰੋਡ ਜਾਮ ਕੀਤਾ ਗਿਆ। ਇਸ ਮੌਕੇ ਬਲਵੰਤ ਸਿੰਘ ਬਹਿਰਾਮ ਕੇ ਪੰਜਾਬ ਆਗੂ ਕਿਸਾਨ ਯੂਨੀਅਨ, ਉਹੋ ਸਾਰਜ ਸਿੰਘ ਬਹਿਰਾਮ ਕੇ, ਸੁੱਖਾ ਸਿੰਘ ਵਿਰਕ ਅਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੰਨਾ ਸਮਾਂ ਕੇਂਦਰ ਸਰਕਾਰ ਇਸ ਬਿਲ ਨੂੰ ਰੱਦ ਨਹੀਂ ਕਰਦੀ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢ ਸੁੱਟਿਆ ਨੌਜਵਾਨ
ਉਨ੍ਹਾਂ ਕਿਹਾ ਕਿ ਮੰਗ ਕੀਤੀ ਐੱਮ.ਐੱਸ.ਪੀ. ਨੂੰ ਪਹਿਲਾਂ ਦੀ ਤਰ੍ਹਾਂ ਲਾਗੂ ਕੀਤਾ ਜਾਵੇ, ਬਿਜਲੀ ਐਕਟ ਲਾਗੂ 2020 ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਪੂਰਾ ਕਰੇ। ਇਸ ਧਰਨੇ ਦੌਰਾਨ ਆੜ੍ਹਤੀ ਯੂਨੀਅਨ ਦੇ ਆਗੂ ਵੀ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਇਹ ਵੀ ਪੜ੍ਹੋ : SGPC ਨੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਹ ਕੀਤੇ ਬੰਦ, ਮੋਰਚੇ 'ਤੇ ਬੈਠੀ ਸੰਗਤ ਦੀ ਕੀਤੀ ਕੁੱਟਮਾਰ
ਪੰਜਾਬ ਪੁਲਸ ਵਲੋਂ ਦੋ ਹੋਰ ਖ਼ਾਲਿਸਤਾਨੀ ਗ੍ਰਿਫ਼ਤਾਰ, ਅਸਲਾ ਬਰਾਮਦ
NEXT STORY