ਚੰਡੀਗੜ੍ਹ : ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਚੱਲ ਰਹੇ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਲਈ ਕੇਂਦਰ ਸਰਕਾਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਰਤਮਾਲਾ ਪ੍ਰੋਜੈਕਟ ਤਹਿਤ ਦੇਸ਼ ਭਰ ਵਿੱਚ ਆਧੁਨਿਕ ਹਾਈਵੇ ਅਤੇ ਐਕਸਪ੍ਰੈਸਵੇਅ ਦਾ ਵਿਸ਼ਾਲ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ। ਜਿਸ ਤਹਿਤ ਜਾਮਨਗਰ-ਅੰਮ੍ਰਿਤਸਰ ਆਰਥਿਕ ਲਾਂਘਾ ਵੀ ਬਣਾਇਆ ਜਾ ਰਿਹਾ ਹੈ, ਜੋ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਵੱਡੇ ਵਪਾਰਕ ਕੇਂਦਰਾਂ ਨਾਲ ਜੋੜੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੋਵੇਗੀ, ਸਗੋਂ ਉਦਯੋਗ, ਵਪਾਰ, ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਦਾ ਪੰਜਾਬ ਨੂੰ ਵੀ ਭਰਪੂਰ ਲਾਭ ਮਿਲੇਗਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਸੜਕੀ ਪ੍ਰੋਜੈਕਟ ਕੇਂਦਰੀ ਫੰਡਾਂ ਨਾਲ ਬਣ ਰਹੇ ਹਨ, ਜੋ ਕੇਂਦਰ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਵਚਨਬੱਧਤਾ ਦਾ ਨਤੀਜਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ੁਦ ਕੋਈ ਵੱਡਾ ਵਿਕਾਸ ਕਾਰਜ ਕਰਨ ਦੀ ਬਜਾਏ ਕੇਵਲ ਇਸ਼ਤਿਹਾਰਬਾਜ਼ੀ ਰਾਹੀਂ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਨ 'ਤੇ ਇਸ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬੇ ਨੂੰ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਵੱਡੇ ਪ੍ਰੋਜੈਕਟਾਂ ਦਾ ਲਾਭ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ ਕਾਰਵਾਈ ਮਗਰੋਂ ਚਾਰ ਗ੍ਰਿਫ਼ਤਾਰ
NEXT STORY