ਭਦੌੜ, (ਰਾਕੇਸ਼)— ਕਸਬਾ ਭਦੌੜ ਦੀ ਪੱਤੀ ਮੋਹਰ ਸਿੰਘ ਏ ਦੀ ਇਕ ਲੜਕੀ ਵੱਲੋਂ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਭਦੌੜ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪੱਤੀ ਮੋਹਰ ਸਿੰਘ ਏ ਨੇ ਪੁਲਸ ਨੂੰ ਬਿਆਨ ਦਿੰਦਿਆਂ ਕਿਹਾ ਕਿ ਮੇਰੀ ਪੁੱਤਰੀ ਜਸਪ੍ਰੀਤ ਕੌਰ ਉਮਰ 18 ਸਾਲ ਜੋ ਕਿ ਪਿਛਲੇ ਛੇ ਮਹੀਨਿਆਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਸ਼ਨੀਵਾਰ ਉਸ ਨੇ ਘਰ 'ਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਸ ਵਲੋਂ ਗੁਰਮੀਤ ਸਿੰਘ ਦੇ ਬਿਆਨਾ ਦੇ ਅਧਾਰ ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਔਰਤਾਂ ਦੇ ਸਨਮਾਨ ਦੀ ਰਾਖੀ ਕਿਉਂ ਨਹੀਂ ਕਰ ਰਹੇ : ਹਰਸਿਮਰਤ
NEXT STORY