ਗੁਰੂਹਰਸਹਾਏ (ਸੁਨੀਲ ਵਿੱਕੀ): ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਇੱਕ ਵਿਆਹੁਤਾ ਔਰਤ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੇ ਸਬੰਧ ਵਿੱਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨ 'ਤੇ ਦੋਸ਼ੀ ਪਤੀ ਸਮੇਤ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿੱਚ ਸ਼ਿਕਾਇਤਕਰਤਾ ਸਵਰਨਾ ਰਾਣੀ ਪਤਨੀ ਰਮਨਜੀਤ ਸਿੰਘ ਵਾਸੀ ਪਿੰਡ ਫਤਿਹਗੜ੍ਹ ਨੇ ਦੱਸਿਆ ਕਿ ਉਸਦੀ ਬੇਟੀ ਪਰਮਜੀਤ ਕੌਰ ਦਾ ਵਿਆਹ ਗੁਰਪ੍ਰੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਬਸਤੀ ਬੋਹੜੀਆਂ ਨਾਲ ਹੋਇਆ ਸੀ ਅਤੇ ਗੁਰਪ੍ਰੀਤ ਸਿੰਘ ਦੇ ਮਨਜੀਤ ਕੌਰ ਨਾਲ ਨਾਜਾਇਜ਼ ਸਬੰਧ ਸਨ, ਜਿਸਦੇ ਚਲਦੇ ਪਰਮਜੀਤ ਕੌਰ ਉਸਨੂੰ ਅਕਸਰ ਮਨ੍ਹਾ ਕਰਦੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ 18 ਅਕਤੂਬਰ ਨੂੰ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਗੁਰਮੁਖ ਸਿੰਘ, ਮਹਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਤੇ ਮਨਜੀਤ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਬਸਤੀ ਬੋਹੜੀਆਂ ਨੇ ਉਸਦੀ ਬੇਟੀ ਨਾਲ ਝਗੜਾ ਕੀਤਾ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸਦੀ ਬੇਟੀ ਪਰਮਜੀਤ ਕੌਰ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਸੀ ਅਤੇ ਉਸਦੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਨਾਮਜ਼ਦ ਦੋਸ਼ੀਆਂ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ ਮੁੜ ਬਹਾਲ
NEXT STORY