ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਗੌਰਮਿੰਟ ਟੀਚਰਜ ਯੂਨੀਅਨ ਵਿਗਿਆਨਕ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੋਦਾ, ਸਾਥੀ ਯੋਧ ਸਿੰਘ, ਸੁਖਰਾਜ ਸਿੰਘ ਤੇ ਕੁਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏੇ।
ਇਸ ਦੌਰਾਨ ਰਿਟਰਨਿੰਗ ਅਫ਼ਸਰ ਮੁੱਖ ਅਧਿਆਪਕ ਨਵਦੀਪ ਸਿੰਘ ਸੁੱਖੀ ਨੇ ਦੱਸਿਆ ਕਿ ਇਸ ਚੋਣ ਮੌਕੇ ਲਗਾਤਾਰ 5ਵੀਂ ਵਾਰ ਪ੍ਰਗਟ ਸਿੰਘ ਜੰਬਰ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਨਵਦੀਪ ਸਿੰਘ ਸੁੱਖੀ ਨੂੰ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਕੁਮਾਰ, ਅਜੀਤਪਾਲ ਸਿੰਘ ਅਤੇ ਨਰਿੰਦਰ ਸਿੰਘ ਨੂੰ ਮੀਤ ਪ੍ਰਧਾਨ, ਜਰਨਲ ਸਕੱਤਰ ਪ੍ਰੇਮ ਕੁਮਾਰ, ਪ੍ਰੈਸ ਸਕੱਤਰ ਗੁਰਪ੍ਰੀਤ ਸੰਧੂ, ਵਿੱਤ ਸਕੱਤਰ ਮਨੋਜ ਸ਼ਰਮਾ ਅਤੇ ਸਹਾਇਕ ਵਿੱਤ ਸਕੱਤਰ ਅਮਿਤ ਨਾਗਪਾਲ ਨੂੰ ਬਣਾਇਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਨੂੰ ਸਨਮਾਨਿਤ ਵੀ ਕੀਤਾ ਗਿਆ।
ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ
NEXT STORY