ਤਪਾ ਮੰਡੀ (ਸ਼ਾਮ,ਗਰਗ) : ਦੀਵਾਲੀ ਦੇ ਮੁੱਖ ਤਿਉਹਾਰ ਨੂੰ ਦੇਖਦਿਆਂ ਥਾਣਾ ਮੁੱਖੀ ਤਪਾ ਸਰੀਫ ਖਾਂ ਨੇ ਇਲਾਕੇ ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਸਮੂਹ ਸਟਾਫ ਨਾਲ ਮੀਟਿੰਗ ਕੀਤੀ। ਇਸ ਮੌਕੇ ਥਾਣਾ ਮੁੱਖੀ ਤਪਾ ਸਰੀਫ ਖਾਂ ਨੇ ਦੱਸਿਆ ਕਿ ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਤਪਾ ਗੁਰਬਿੰਦਰ ਸਿੰਘ ਦੀ ਨਿਗਰਾਣੀ ਹੇਠ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਪੁਲਸ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਹੋਈ ਅਲਰਟ ਮੋੜ 'ਤੇ ਆ ਗਈ ਹੈ। ਜਿਸ ਦੇ ਚੱਲਦਿਆਂ ਲੋਕਾਂ ਨੇ ਸ਼ਾਪਿੰਗ ਤੇ ਖਰੀਦਦਾਰੀ ਕਰਨ ਲਈ ਸ਼ਹਿਰ ‘ਚ ਆਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਦੀ ਵਜ੍ਹਾ ਨਾਲ ਸ਼ਹਿਰ ‘ਚ ਭੀੜ ਹੋਣੀ ਸ਼ੁਰੂ ਹੋ ਗਈ ਹੈ।
ਪੁਲਸ ਵੱਲੋਂ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਬਾਜ਼ਾਰਾਂ, ਚੌਂਕਾਂ ਤੇ ਪੁਲਸ ਨਾਕੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਆਪਣੇ-ਆਪਣੇ ਇਲਾਕੇ ਵਿਚ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਭੀੜ ਭਾੜ ਵਾਲੇ ਬਾਜ਼ਾਰਾਂ ਵਿਚ ਨਿਮਤ ਰੂਪ ਵਿਚ ਗਸਤ ਕਰਨ ਅਤੇ ਸ਼ੱਕੀ ਅਤੇ ਸਮਾਜ ਵਿਰੋਧੀ ਕਿਸਮ ਦੇ ਲੋਕਾਂ 'ਤੇ ਸਖ਼ਤ ਨਜ਼ਰ ਰੱਖਣ। ਉਨ੍ਹਾਂ ਭੀੜ-ਭਾੜ ਵਾਲੇ ਉਨ੍ਹਾਂ ਬਾਜ਼ਾਰਾਂ ਵਿਚ ਜਿਥੇ ਮਹਿਲਾਵਾਂ ਦਾ ਜ਼ਿਆਦਾ ਆਉਣਾ ਜਾਣਾ ਹੈ ਉਥੇ ਮਹਿਲਾ ਪੁਲਸ ਦੀਆਂ ਵਿਸ਼ੇਸ਼ ਟੀਮਾਂ ਲਗਾਈਆਂ ਜਾਣਗੀਆਂ, ਉਨ੍ਹਾਂ ਖਾਸਕਰ ਮਹਿਲਾਵਾਂ ਨੂੰ ਅਪੀਲ ਹੈ ਕਿ ਉਹ ਮੰਡੀ ਜਾਣ ਸਮੇਂ ਗਹਿਣੇ ਨਾ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਆਮਦ ਵੀ ਪੂਰੇ ਜ਼ੋਰਾਂ ‘ਤੇ ਹੋਣ ਕਾਰਨ ਭੀੜ ਹੋਣੀ ਸੁਭਾਵਿਕ ਹੈ। ਉਨ੍ਹਾਂ ਪਟਾਕੇ ਵੇਚਣ ਵਾਲੇ ਵਪਾਰੀਆਂ ਨੂੰ ਵੀ ਅਪੀਲ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਨ੍ਹਾਂ ਨੂੰ ਪਟਾਕੇ ਵੇਚਣ ਦੇ ਲਾਇਸੈਂਸ ਜਾਰੀ ਕੀਤੇ ਹਨ ਆਪਣੀਆਂ ਨਿਰਧਾਰਿਤ ਥਾਵਾਂ 'ਤੇ ਹੀ ਪਟਾਕੇ ਲਾਉਣ। ਉਨ੍ਹਾਂ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਥਾਣੇਦਾਰ ਰਣਜੀਤ ਸਿੰਘ,ਮੁਨਸੀ ਦਵਿੰਦਰ ਸਿੰਘ ਅਤੇ ਪੁਲਸ ਮੁਲਾਜ਼ਮ ਹਾਜ਼ਰ ਸਨ।
ਲੁਧਿਆਣਾ ਸੈਂਟਰਲ ਜੇਲ੍ਹ ਤੋਂ ਹਵਾਲਾਤੀ ਫਰਾਰ!
NEXT STORY