ਤਪਾ ਮੰਡੀ (ਸ਼ਾਮ,ਗਰਗ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਤਪਾ ਨੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਬਿਹਰੀਨ ਸੇਵਾਵਾਂ ਦੇਣ ਬਦਲੇ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਇੰਦੂ ਬਾਂਸਲ ਤੇ ਡਾ.ਗੁਰਪ੍ਰੀਤ ਸਿੰਘ ਮਾਹਲ (ਐਮ.ਐਸ.ਸਰਜਨ) ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਪ੍ਰਸ਼ੰਸਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਜਾਣਕਾਰੀ ਦਿੰਦਿਆਂ ਡਾ.ਇੰਦੂ ਬਾਂਸਲ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 1 ਜਨਵਰੀ 2025 ਤੋਂ 31 ਜੁਲਾਈ 2025 ਤੱਕ ਦੇ ਅੰਕੜਿਆਂ ਅਨੁਸਾਰ ਸਬ ਡਵੀਜ਼ਨਲ ਹਸਪਤਾਲ ਤਪਾ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ-ਸਿਹਤ ਬੀਮਾ ਯੋਜਨਾ ਅਧੀਨ 1212 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਹੈ। ਇਸ ਤੋਂ ਪਹਿਲਾਂ ਵੀ 1 ਅਗਸਤ 2023 ਤੋਂ 31 ਦਸੰਬਰ 2023 ਤੱਕ ਦੇ ਜਾਰੀ ਅੰਕੜਿਆਂ ਅਨੁਸਾਰ ਸਬ ਡਵੀਜ਼ਨਲ ਹਸਪਤਾਲ ਤਪਾ ਨੇ
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ ਨਵੀਂ Update
ਸਿਹਤ ਬੀਮਾ ਯੋਜਨਾ ਅਧੀਨ 1120 ਮਰੀਜ਼ਾਂ ਦਾ ਤੇ ਜਨਵਰੀ 2023 ਤੋਂ ਜੂਨ 2023 ਤੱਕ ਦੇ ਜਾਰੀ ਅੰਕੜਿਆਂ ਅਨੁਸਾਰ 1192 ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਪੰਜਾਬ ਭਰ ਵਿੱਚ ਸਡਵੀਜ਼ਨ ਪੱਧਰ ਦੇ ਹਸਪਤਾਲਾਂ ‘ਚ ਪਹਿਲੇ ਨੰਬਰ ‘ਤੇ ਰਿਹਾ ਹੈ। ਇਸ ਸਾਲ ਵੀ ਸਨਮਾਨ-ਜਨਕ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਹੀ ਕੋਸ਼ਿਸ਼ ਹੁੰਦੀ ਹੈ ਕਿ ਹਸਪਤਾਲ ਵਿੱਚ ਆਏ ਹਰ ਇੱਕ ਮਰੀਜ਼ ਨੂੰ ਸਰਲ ਤੇ ਮੁਫ਼ਤ ਇਲਾਜ ਮਿਲੇ।
ਇਹ ਵੀ ਪੜ੍ਹੋ- Punjab Dear Rakhi Bumper 2025 : ਕਿਸ ਦੀ ਝੋਲੀ ਪਵੇਗਾ ਕਰੋੜਾਂ ਦਾ ਇਨਾਮ, ਜਲਦ ਹੋਣ ਜਾ ਰਿਹਾ ਐਲਾਨ
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਕਿ ਸਬ ਡਵੀਜ਼ਨਲ ਹਸਪਤਾਲ, ਤਪਾ ਵਿੱਚ ਮੌਜੂਦ ਹਰ ਡਾਕਟਰ ਤੇ ਸਟਾਫ ਹਮੇਸ਼ਾਂ ਮਰੀਜ਼ਾਂ ਦਾ ਵਧੀਆ ਇਲਾਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਟਰੀ ਸਵਾਰ ਨੂੰ ਟੱਕਰ ਮਾਰਨ ਵਾਲੇ ਸਕਾਰਪੀਓ ਚਾਲਕ 'ਤੇ ਪਰਚਾ ਦਰਜ
NEXT STORY