ਫਰੀਦਕੋਟ (ਰਾਜਨ) : ਚੌਕੀ ਗੋਲੇਵਾਲਾ ਦੀ ਪੁਲਸ ਨੇ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਕਾਬੂ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਉਸ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਘੁੱਗਿਆਣਾ ਰੋਡ ’ਤੇ ਸਥਿਤ ਕੱਸੀ ਪੁਲ, ਪਿੰਡ ਬੇਗੂਵਾਲਾ ਨੇੜੇ ਮੌਜੂਦ ਸੀ। ਇਸ ਦੌਰਾਨ ਪਿੰਡ ਘੁੱਗਿਆਣਾ ਵੱਲੋਂ ਇਕ ਨੌਜਵਾਨ ਝੂਲਦਾ ਹੋਇਆ ਆਉਂਦਾ ਦਿਖਾਈ ਦਿੱਤਾ। ਪੁਲਸ ਪਾਰਟੀ ਨੂੰ ਦੇਖ ਕੇ ਉਹ ਲੜਖੜਾਉਂਦਾ ਹੋਇਆ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।
ਸ਼ੱਕ ਪੈਣ ’ਤੇ ਪੁਲਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਹਰਮਿੰਦਰ ਸਿੰਘ ਵਾਸੀ ਪਿੰਡ ਮਚਾਕੀ ਕਲਾਂ, ਜ਼ਿਲਾ ਫਰੀਦਕੋਟ ਵਜੋਂ ਹੋਈ। ਨਸ਼ਾ ਕੀਤਾ ਹੋਣ ਦੇ ਸ਼ੱਕ ਦੇ ਆਧਾਰ ’ਤੇ ਪੁਲਸ ਉਸ ਨੂੰ ਸਿਵਲ ਹਸਪਤਾਲ ਫਰੀਦਕੋਟ ਲੈ ਗਈ, ਜਿੱਥੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ। ਮੈਡੀਕਲ ਜਾਂਚ ਦੌਰਾਨ ਕੀਤੇ ਗਏ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਪੁਲਸ ਨੇ ਹਰਮਿੰਦਰ ਸਿੰਘ ਖ਼ਿਲਾਫ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY