ਮੋਗਾ (ਆਜ਼ਾਦ) - ਪਿੰਡ ਘੱਲ ਕਲਾਂ ਨਿਵਾਸੀ ਔਰਤ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ 'ਤੇ ਦਾਜ ਦੀ ਖਾਤਰ ਕੁੱਟ-ਮਾਰ ਕਰ ਕੇ ਘਰੋਂ ਕੱਢਣ ਦੇ ਇਲਾਵਾ ਪਤੀ 'ਤੇ ਗੈਰ-ਕੁਦਰਤੀ ਸੰਭੋਗ ਕਰਨ ਦਾ ਦੋਸ਼ ਲਾਇਆ ਹੈ, ਜਿਸ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਸਿਵਲ ਹਸਪਤਾਲ ਮੋਗਾ ਦਾਖਲ ਕਰਵਾ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਸਾਰਾ ਮਾਮਲਾ
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪੀੜਤਾ ਨੇ ਕਿਹਾ ਕਿ ਉਹ ਨਗਰ ਕੌਂਸਲ 'ਚ ਤਾਇਨਾਤ ਹੈ। ਉਸ ਦਾ ਵਿਆਹ 5 ਨਵੰਬਰ, 2017 ਨੂੰ ਜਗਜੀਤ ਸਿੰਘ ਪਿੰਡ ਘੱਲ ਕਲਾਂ, ਜੋ ਨਹਿਰੀ ਵਿਭਾਗ 'ਚ ਜੂਨੀਅਰ ਇੰਜੀਨੀਅਰ ਦੇ ਅਹੁਦੇ 'ਤੇ ਲੱਗਾ ਹੋਇਆ ਹੈ, ਦੇ ਨਾਲ ਹੋਇਆ। ਵਿਆਹ ਸਮੇਂ ਮੇਰੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਤੋਂ ਵੱੱਧ ਦਾਜ ਦਿੱਤਾ ਸੀ ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਮੇਰਾ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨ ਲਗ ਪਏ। ਮੇਰੇ ਪੇਕੇ ਪਰਿਵਾਰ ਨੇ ਉਨ੍ਹਾਂ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਪੰਚਾਇਤ ਰਾਹੀਂ ਵੀ ਗੱਲਬਾਤ ਕੀਤੀ ਪਰ ਉਨ੍ਹਾਂ ਨੇ ਸਾਡੀ ਕੋਈ ਗੱਲ ਨਹੀਂ ਸੁਣੀ। ਵੂਮੈਨ ਸੈੱਲ ਜਗਰਾਓਂ 'ਚ ਸ਼ਿਕਾਇਤ ਦਰਜ ਕਰਵਾਉਣ 'ਤੇ ਸਾਡਾ ਪੰਚਾਇਤੀ ਤੌਰ 'ਤੇ ਫੈਸਲਾ ਹੋ ਗਿਆ ਅਤੇ ਮੈਂ ਆਪਣੇ ਸਹੁਰੇ ਘਰ ਵਾਪਸ ਆ ਗਈ। ਸਹੁਰੇ ਪਰਿਵਾਰ ਵਾਲਿਆਂ ਨੇ ਮੈਨੂੰ ਫਿਰ ਤੋਂ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਮੇਰਾ ਪਤੀ ਕੁੱਟ-ਮਾਰ ਕਰਨ ਤੋਂ ਇਲਾਵਾ ਮੇਰੇ ਨਾਲ ਜ਼ਬਰਦਸਤੀ ਗੈਰ-ਕੁਦਰਤੀ ਸੰਭੋਗ ਵੀ ਕਰਦਾ ਰਿਹਾ। ਬੀਤੀ 4 ਜੁਲਾਈ ਨੂੰ ਮੇਰੇ ਪਤੀ ਤੇ ਸਹੁਰੇ ਪਰਿਵਾਰ ਨੇ ਮੇਰੀ ਕੁੱਟ-ਮਾਰ ਕਰਕੇ ਮੈਨੂੰ ਘਰੋਂ ਕੱਢ ਦਿੱਤਾ।
ਕੀ ਹੋਈ ਪੁਲਸ ਕਾਰਵਾਈ
ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਸ ਨੇ ਪੀੜਤਾ ਦੇ ਪਤੀ ਜਗਜੀਤ ਸਿੰਘ, ਸੱਸ ਜਸਵਿੰਦਰ ਕੌਰ ਨਿਵਾਸੀ ਪਿੰਡ ਘੱਲ ਕਲਾਂ, ਨਨਾਣ ਸਵਰਨਜੀਤ ਕੌਰ, ਨਣਦੋਈਆ ਕੁਲਦੀਪ ਸਿੰਘ ਖਿਲਾਫ ਥਾਣਾ ਸਦਰ ਮੋਗਾ 'ਚ ਮਾਮਲਾ ਦਰਜ ਕੀਤਾ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਮਨਪ੍ਰੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪੀੜਤ ਔਰਤ ਦਾ ਮੈਡੀਕਲ ਚੈੱਕਅਪ ਕਰਵਾ ਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ 'ਤੇ ਵਿਅਕਤੀ ਖਿਲਾਫ ਪਰਚਾ
NEXT STORY