ਬੁਢਲਾਡਾ (ਮਨਜੀਤ) - ਪੁਲਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਐੱਸ.ਐੱਸ.ਪੀ ਮਾਨਸਾ ਡਾ: ਨਾਨਕ ਸਿੰਘ ਆਈ.ਪੀ.ਐੱਸ ਦੀ ਅਗਵਾਈ ਵਿੱਚ ਅੱਜ ਵੱਖ-ਵੱਖ ਥਾਣਿਆਂ ਅਤੇ ਬੁਢਲਾਡਾ ਵਿਖੇ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਕੁਲਾਣਾ ਵਿਖੇ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ 'ਤੇ ਵਿਚਾਰਾਂ ਕੀਤੀਆਂ ਗਈਆਂ। ਡੀ.ਐੱਸ.ਪੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨਸ਼ਾ ਇਕ ਮਾਰੂ ਰੋਗ ਹੈ, ਜੋ ਸਮਾਜ ਨੂੰ ਖ਼ਰਾਬ ਕਰਨ ਦੇ ਨਾਲ-ਨਾਲ ਜਵਾਨੀ ਨੂੰ ਵੀ ਉਜਾੜ ਰਿਹਾ ਹੈ।
ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)
ਉਹਨਾਂ ਨੇ ਕਿਹਾ ਕਿ ਆਮ ਲੋਕ ਇਸ ਮਾਮਲੇ ਦੇ ਸਬੰਧ ਵਿੱਚ ਪੁਲਸ ਨਾਲ ਸਹਿਯੋਗ ਕਰਨ। ਲੋਕ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦੀ ਜਾਣਕਾਰੀ ਪੁਲਸ ਨੂੰ ਦੇਣ ਤਾਂਕਿ ਕਾਰਵਾਈ ਕਰਕੇ ਨਸ਼ਿਆਂ ਖ਼ਿਲਾਫ਼ ਇੱਕ ਮਜਬੂਤ ਮੁੰਹਿਮ ਛੇੜੀ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਸੰਕਲਪ ਹੀ ਨਸ਼ਿਆਂ ਨੂੰ ਜੜ੍ਹ ਤੋਂ ਪੁੱਟ ਸਕਦਾ ਹੈ। ਇਸ ਮੌਕੇ ਥਾਣਾ ਸਿਟੀ ਦੇ ਮੁੱਖੀ ਭੁਪਿੰਦਰ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਕੁਲਾਣਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ
ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."
NEXT STORY