ਸ੍ਰੀ ਮੁਕਤਸਰ ਸਾਹਿਬ (ਕੁਲਦੀਪ)- ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਹਲਕਾ ਮਲੋਟ ਦੇ ਪਿੰਡਾਂ ਲਈ ਪਾਣੀ ਵਾਲੀਆਂ ਟੈਂਕੀਆਂ ਦੀ ਵੰਡ ਕੀਤੀ। ਇਸ ਦੌਰਾਨ ਉਨ੍ਹਾਂ ਮਣੀਪੁਰ ਘਟਨਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਸੀਂ ਅਜਿਹੀ ਘਿਨਾਉਣੀ ਘਟਨਾ ਨੂੰ ਵੀ ਰਾਜਨੀਤਿਕ ਰੰਗ ਦੇ ਰਹੇ ਹਾਂ।
ਇਹ ਵੀ ਪੜ੍ਹੋ- ਜਾਅਲੀ ਸ਼ਨਾਖ਼ਤੀ ਕਾਰਡ ਤੇ ਪੁਲਸ ਦੀ ਵਰਦੀ ਰਾਹੀਂ ਵਿਅਕਤੀ ਨੇ ਕੀਤੀ ਜਾਲਸਾਜ਼ੀ, ਪਤਨੀ ਦੇ ਬਿਆਨਾਂ ’ਤੇ ਮਾਮਲਾ ਦਰਜ
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣੇ ਹਲਕਾ ਮਲੋਟ ਦੇ ਪਿੰਡਾਂ ਨੂੰ ਪਾਣੀ ਦੀਆਂ ਟੈਂਕੀਆਂ ਦੀ ਵੰਡ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਪਿੰਡਾਂ ਵਿਚ ਪਹਿਲ ਦੇ ਅਧਾਰ 'ਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਦੇ ਕਾਰਜ ਚੱਲ ਰਹੇ ਹਨ ਅਤੇ ਭੱਵਿਖ ਵਿਚ ਵੀ ਇਹ ਜਾਰੀ ਰਹਿਣਗੇ। ਮਣੀਪੁਰ ਘਟਨਾ ਸਬੰਧੀ ਪੁੱਛੇ ਜਾਣ 'ਤੇ ਡਾਕਟਰ ਬਲਜੀਤ ਕੌਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਸਿੱਧੇ ਤੌਰ 'ਤੇ ਧਾਪ੍ਰਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਮਹਿਲਾ ਆਗੂ ਸਮ੍ਰਿਰਤੀ ਇਰਾਨੀ ਨੂੰ ਨਿਸ਼ਾਨੇ 'ਤੇ ਲਿਆ।
ਇਹ ਵੀ ਪੜ੍ਹੋ- ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ
ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਇਸ ਤੋਂ ਇਹ ਸਾਹਮਣੇ ਆਉਂਦਾ ਹੈ ਕਿ ਅਸੀਂ ਅਜਿਹੀ ਘਿਨਾਉਣੀ ਘਟਨਾ 'ਤੇ ਵੀ ਰਾਜਨੀਤੀ ਕਰ ਰਹੇ ਹਾਂ। ਭਾਜਪਾ ਆਗੂ ਸਮ੍ਰਿਰਤੀ ਇਰਾਨੀ ਬਾਰੇ ਉਨ੍ਹਾਂ ਕਿਹਾ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਪਹਿਲਾ ਸਾਹਮਣੇ ਆਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਔਰਤਾਂ ਦੇ ਜ਼ੁਲਮ ਦੇ ਮਾਮਲਿਆਂ ਤੇ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮਾਜਿਕ ਸੁਰੱਖਿਆ ਅਤੇ ਔਰਤਾਂ ਦੇ ਲਈ ਵਿਭਾਗ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਲਈ ਵੱਖ-ਵੱਖ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਨੌਕਰੀ ਦੇ ਨਾਮ 'ਤੇ ਬਾਹਰ ਭੇਜ ਕੇ ਉਨ੍ਹਾਂ ਦੇ ਜਿਨਸੀ ਸੋਸ਼ਣ ਦੇ ਜ਼ਿੰਮੇਵਾਰ ਟਰੈਵਲ ਏਜੰਟਾਂ ਤੇ ਨਕੇਲ ਕੱਸਣ ਸਬੰਧੀ ਵਿਭਾਗ ਵੱਲੋਂ ਜਲਦੀ ਹੀ ਨਵੀਂ ਪਾਲਸੀ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਜਨਾਲਾ ਦੀ ਦਾਣਾ ਮੰਡੀ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY