ਮੌੜ ਮੰਡੀ (ਮੁਨੀਸ਼) - ਸਬ ਡਿਵੀਜਨ ਮੌੜ ਮੰਡੀ ਦੇ ਪਿੰਡ ਰਾਜਗੜ੍ਹ ਕੁੱਬੇ 'ਚ ਇਕ ਡਰਾਈਵਰ ਦੀ ਭੇਤਭਰੀ ਹਾਲਤ 'ਚ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਪਿੰਡ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਹਰਿਆਣਾ ਦੇ ਪਿੰਡ ਸਿੰਘਪੁਰਾ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਮੌੜ ਮੰਡੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕੁਝ ਲੋਕਾਂ 'ਤੇ ਦਰਸ਼ਨ ਸਿੰਘ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਸਹੀ ਤਰੀਕੇ ਨਾਲ ਪੁਲਸ ਵਲੋਂ ਕਾਰਵਾਈ ਨਾ ਕਰਨ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਮ੍ਰਿਤਕ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।
ਪੰਜਾਬ ਸਰਕਾਰ ਵਲੋਂ ਹਰ ਪਿੰਡ 'ਚ 550 ਪੌਦੇ ਲਾਉਣ ਦਾ ਐਲਾਨ
NEXT STORY