ਲੁਧਿਆਣਾ (ਅਨਿਲ)- ਥਾਣਾ ਲਾਡੋਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਮੁਲਜ਼ਮ ਨੂੰ ਸਤਲੁਜ ਦਰਿਆ ਦੇ ਕਿਨਾਰੇ ਬੈਠ ਕੇ ਨਸ਼ਾ ਕਰਦੇ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਸਤਲੁਜ ਦਰਿਆ ਦੇ ਕਿਨਾਰੇ ਖ਼ਵਾਜਾ ਪੀਰ ਦੀ ਦਰਗਾਹ ਨੇੜੇ ਜਾ ਰਹੀ ਸੀ ਤੇ ਉਸੇ ਦੌਰਾਨ ਇਕ ਵਿਅਕਤੀ ਨਸ਼ਾ ਕਰਦਾ ਦਿਖਾਈ ਦਿੱਤਾ।
ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਰੁਪਏ ਦਾ ਨੋਟ, ਲਾਈਟਰ ਤੇ ਸਿਲਵਰ ਪੰਨੀ ਬਰਾਮਦ ਹੋਈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਫਿਲੌਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
NEXT STORY