ਗੁਰੂਹਰਸਹਾਏ (ਵਿਪਨ) : ਇੱਥੋਂ ਦੇ ਪਿੰਡ ਪੰਜੇਕੇ ਦੇ ਸਾਰੇ ਮੈਡੀਕਲ ਸਟੋਰਾਂ 'ਤੇ ਡੀ. ਐੱਸ. ਪੀ. ਭੁਪਿੰਦਰ ਸਿੰਘ ਅਤੇ ਡਰੱਗ ਇੰਸਪੈਕਟਰ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ ਹੈ। ਇਸ ਅਚਾਨਕ ਕੀਤੀ ਛਾਪੇਮਾਰੀ ਦੌਰਾਨ ਮੈਡੀਕਲ ਸਟੋਰਾਂ ਵਾਲੇ ਆਪਣੀਆਂ ਦੁਕਾਨਾਂ ਦੇ ਸ਼ਟਰ ਬੰਦ ਕਰਕੇ ਭਜਦੇ ਨਜ਼ਰ ਆਏ। ਇਸ ਮੌਕੇ ਡੀ. ਐੱਸ. ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਅੱਜ ਇਹ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਮੈਡੀਕਲ ਸਟੋਰ 'ਤੇ 4-4 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦਾ ਲਾਇਸੈਂਸ ਰੱਦ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਦੌਰਾਨ ਦੁਕਾਨਾਂ ਤੋਂ ਇਲਾਵਾ ਘਰਾਂ ਵਿਚ ਵੀ ਛਾਪੇਮਾਰੀ ਕੀਤੀ ਗਈ ਹੈ। ਡੀ. ਐੱਸ. ਪੀ. ਨੇ ਸਭ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਮੈਡੀਕਲ ਸਟੋਰ ਵਾਲਾ ਕੋਈ ਵੀ ਨਸ਼ਾ ਵੇਚਣ ਦੀ ਕੋਸ਼ਿਸ਼ ਨਾ ਕਰੇ, ਜੇਕਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਲਾਕਡਾਊਨ ਦੇ ਦੋ ਮਹੀਨੇ ਬਾਅਦ ਫਿਰ ਪਰਤੀ ਪਟਿਆਲਾ ਦੇ ਬਜ਼ਾਰਾਂ 'ਚ ਰੌਣਕ
NEXT STORY