ਸਾਦਿਕ (ਪਰਮਜੀਤ) - ਸਾਦਿਕ ਦੀ ਪੁਲਸ ਨੇ ਥਾਣਾ ਮੁਖੀ ਜਗਨਦੀਪ ਕੌਰ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ.ਆਈ ਵਿਜੇ ਕੁਮਾਰ, ਏ.ਐੱਸ.ਆਈ ਚਰਨਜੀਤ ਸਿੰਘ, ਅੰਗਰੇਜ਼ ਸਿੰਘ ਤੇ ਸਰਬਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਪਿੰਡ ਪਿੰਡੀ ਬਲੋਚਾਂ ਦੇ ਪੁਲ 'ਤੇ ਨਾਕੇਬੰਦੀ ਕੀਤੀ ਹੋਈ ਸੀ। ਨਾਕੇਬੰਦੀ ਦੌਰਾਨ ਉਨ੍ਹਾਂ 1 ਮੋਟਰਸਾਈਕਲ ਪੀ.ਬੀ 05ਵੀ 8440, ਜਿਸ 'ਤੇ ਦੋ ਵਿਅਕਤੀ ਸਵਾਰ ਸਨ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ। ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ 480 ਨਸ਼ੀਲੀਆਂ ਗੋਲੀਆਂ ਤੇ 16 ਹਜ਼ਾਰ ਰੁਪਏ ਦੀ ਡਰਗ ਮਨੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਨਸੀਬ ਸਿੰਘ ਪੁੱਤਰ ਹਰਨੇਕ ਸਿੰਘ ਅਤੇ ਸਵਰਨ ਸਿੰਘ ਪੁੱਤਰ ਕਰਮ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵਲੋਂ 1 ਦਸੰਬਰ ਤੋਂ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ
NEXT STORY