ਜਲਾਲਾਬਾਦ (ਨਿਖੰਜ,ਜਤਿੰਦਰ): ਸੀ.ਆਈ.ਸਟਾਫ. ਫਾਜ਼ਿਲਕਾ ਦੀ ਪੁਲਸ ਪਾਰਟੀ ਮੁਖਬਰ ਦੀ ਠੋਸ ਇਤਲਾਹ ’ਤੇ ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਪਿੰਡ ਚੱਕ ਬਲੋਚਾ ਮਹਾਲਮ ਵਿਖੇ ਛਾਪੇਮਾਰੀ ਕਰ ਕੇ 1 ਵਿਅਕਤੀ ਕੋਲੋ 1 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 7 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ।
ਥਾਣਾ ਵੈਰੋ ਕਾ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਸੀ.ਆਈ ਸਟਾਫ਼ ਫ਼ਾਜ਼ਿਲਕਾ ਦੇ ਏ.ਐੱਸ.ਆਈ. ਹਰਬੰਸ ਲਾਲ ਪੁਲਸ ਪਾਰਟੀ ਸਣੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਲਈ ਹਲਕੇ ਦੇ ਪਿੰਡ ਮਹਾਲਮ ਕੋਲ ਪੁੱਜੇ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਰਾਕੇਸ਼ ਸਿੰਘ ਊਰਫ ਸ਼ੌਕੀ ਪੁੱਤਰ ਬਲਵੰਤ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਹੈਰੋਇਨ ਵੇਚਣ ਦਾ ਆਦੀ ਹੈ। ਪੁਲਸ ਪਾਰਟੀ ਨੇ ਠੋਸ ਇਤਲਾਹ ’ਤੇ ਉਕਤ ਦੋਸ਼ੀ ਦੇ ਘਰ ਰੇਡ ਕਰਕੇ ਦੋਸ਼ੀ ਉਸਦੇ ਪਾਸਂੋ 7 ਗ੍ਰਾਮ ਹੈਰੋਇਨ ਅਤੇ 1 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਤੋਂ ਪੁਲਸ ਪਾਰਟੀ ਵਲੋਂ ਗ੍ਰਿਫ਼ਤਾਰ ਕਰ ਕੇ ਥਾਣਾ ਵੈਰੋ ਕਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਤਲ ਕੇਸ ਦੇ ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ
NEXT STORY