ਫ਼ਿਰੋਜ਼ਪੁਰ (ਕੁਮਾਰ)- ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਚੱਲ ਰਹੇ ਡਰੱਗ ਰੈਕੇਟ ਅਤੇ ਤਸਕਰਾਂ ਦੀਆਂ ਪਤਨੀਆਂ ਦੇ ਬੈਂਕ ਖਾਤਿਆਂ 'ਚ ਵੇਚੀ ਗਈ ਹੈਰੋਇਨ ਦੇ ਬਦਲੇ ਕਰੀਬ 1 ਕਰੋੜ 35 ਲੱਖ ਰੁਪਏ ਟਰਾਂਸਫਰ ਕਰਨ ਦੇ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਜੇਲ੍ਹ ਦੇ ਕੁਝ ਸੇਵਾਮੁਕਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਸਮੱਗਲਰਾਂ ਵੱਲੋਂ ਮੋਬਾਈਲ ਫੋਨਾਂ ਰਾਹੀਂ ਡਰੱਗ ਨੈਟਵਰਕ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਸਭ ਤੋਂ ਪਹਿਲਾਂ ਪੁਲਸ ਵੱਲੋਂ ਰਾਜ ਕੁਮਾਰ ਉਰਫ਼ ਰਾਜਾ, ਸੋਨੂੰ ਅਤੇ ਅਮਰੀਕ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਤਫ਼ਤੀਸ਼ ਦੌਰਾਨ ਪੁਲਸ ਨੂੰ ਪਤਾ ਚੱਲਿਆ ਕਿ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਸਕਰਾਂ ਵੱਲੋਂ ਇੱਕ ਮਹੀਨੇ ਦੌਰਾਨ ਜੇਲ੍ਹ ਵਿੱਚੋਂ ਕੁੱਲ 43,432 ਫ਼ੋਨ ਕਾਲਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 38,850 ਕਾਲਾਂ ਤਸਕਰ ਰਾਜਕੁਮਾਰ ਵੱਲੋਂ ਇਕ ਮਹੀਨੇ ਵਿੱਚ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਸੱਟੇਬਾਜ਼ੀ ਦਾ ਧੰਦਾ ਹੋਇਆ ਬੰਦ ਤਾਂ ਅਮੀਰ ਹੋਣ ਲਈ ਡਰੱਗ ਸਮੱਗਲਿੰਗ ਕੀਤੀ ਸ਼ੁਰੂ, ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ
ਪੁਲਸ ਵੱਲੋਂ ਕੀਤੀ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਰਾਜਕੁਮਾਰ, ਸੋਨੂੰ, ਨੀਰੂ, ਗੀਤਾਂਜਲੀ ਅਤੇ ਅਮਰੀਕ ਸਿੰਘ ਵੱਲੋਂ ਜੇਲ੍ਹ ਦੇ ਅੰਦਰ ਅਤੇ ਬਾਹਰ ਨਸ਼ੇ ਦਾ ਨੈੱਟਵਰਕ ਚਲਾਇਆ ਜਾ ਰਿਹਾ ਸੀ, ਜਿਸ ਨਾਲ ਜੇਲ੍ਹ ਦੇ ਕੁਝ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਦੇ ਵੀ ਦੋਸ਼ ਲੱਗੇ ਸਨ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਜੇਲ੍ਹ ਦੇ ਅੰਦਰੋਂ ਮੋਬਾਈਲ ਫ਼ੋਨ ਦੇ ਨੈੱਟਵਰਕ ਰਾਹੀਂ ਵੇਚੀ ਗਈ ਹੈਰੋਇਨ ਦੇ ਕਰੀਬ 1 ਕਰੋੜ 35 ਲੱਖ ਰੁਪਏ ਨੀਰੂ ਅਤੇ ਗੀਤਾਂਜਲੀ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ ਹਨ।
ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ
ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਸਮੱਗਲਰਾਂ ਨੂੰ ਜੇਲ੍ਹ ਅੰਦਰ ਮੋਬਾਈਲ ਫ਼ੋਨ ਕਿਸ-ਕਿਸ ਵਿਅਕਤੀ ਵੱਲੋਂ ਡਿਲੀਵਰ ਕੀਤੇ ਜਾਂਦੇ ਸਨ ਅਤੇ ਜੇਲ੍ਹ ਦੇ ਕਿਹੜੇ-ਕਿਹੜੇ ਅਧਿਕਾਰੀ ਤੇ ਕਰਮਚਾਰੀ ਇਸ ਨਸ਼ੇ ਦੇ ਨੈੱਟਵਰਕ 'ਚ ਸ਼ਾਮਲ ਸਨ, ਦਾ ਪਤਾ ਲਗਾਉਣ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਇਨ੍ਹਾਂ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿਰਾਸਤ ''ਚ ਲਿਆ ਗਿਆ ਹੈ। ਇਸ ਸਬੰਧੀ ਕੁਝ ਸੇਵਾਮੁਕਤ ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਕੋਈ ਵੀ ਅਧਿਕਾਰੀ ਗੱਲ ਕਰਨ ਜਾਂ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੁੰਦ ਦੇ ਮੌਸਮ 'ਚ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਲਈ ਰੇਲਵੇ ਦਾ ਵੱਡਾ ਉਪਰਾਲਾ, ਫਾਗ ਪਾਸ ਡਿਵਾਈਸਿਜ਼ ਦਾ ਕੀਤਾ ਪ੍ਰਬੰਧ
NEXT STORY