ਮੋਗਾ, (ਅਾਜ਼ਾਦ)- ਪੁਲਸ ਵੱਲੋਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਹੈਰੋਇਨ, ਚੂਰਾ-ਪੋਸਤ ਤੇ ਸ਼ਰਾਬ ਦੇ ਇਲਾਵਾ ਹਜ਼ਾਰਾਂ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੋਗਾ ਦੇ ਮੁੱਖ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਭਡ਼ਾਣਾ ਪੁਲਸ ਪਾਰਟੀ ਸਮੇਤ ਕੱਚਾ ਦੁਸਾਂਝ ਰੋਡ ਮੋਗਾ ’ਤੇ ਗਸ਼ਤ ਕਰ ਰਹੇ ਸਨ ਤਾਂ ਪੁਲਸ ਨੇ ਜਦ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਸੁਖਚੈਨ ਸਿੰਘ ਉਰਫ ਨਿੱਕਾ ਨਿਵਾਸੀ ਇੰਦੂਪੁਰੀ ਬਸਤੀ ਅਤੇ ਮਨਦੀਪ ਕੁਮਾਰ ਉਰਫ ਬੰਟੀ ਨਿਵਾਸੀ ਨਿਊ ਕਰਤਾਰ ਨਗਰ ਮੋਗਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਮੋਟਰਸਾਈਕਲ ਭਜਾ ਕੇ ਲੈ ਜਾਣ ਦਾ ਯਤਨ ਕੀਤਾ, ਜਿਨ੍ਹਾਂ ਨੂੰ ਪੁਲਸ ਨੇ ਦਬੋਚ ਲਿਆ ਤੇ ਦੋਵਾਂ ਕੋਲੋਂ ਅੱਠ ਗ੍ਰਾਮ ਹੈਰੋਇਨ, 1740 ਨਸ਼ੇ ਵਾਲੀਆਂ ਗੋਲੀਆਂ ਅਤੇ 30,700 ਰੁਪਏ ਡਰੱਗ ਮਨੀ ਬਰਾਮਦ ਹੋਈ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੇ ਬਾਅਦ ਉਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।
ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗਲੋਟੀ ਕੋਲੋਂ ਭਜਨ ਸਿੰਘ ਉਰਫ ਭੱਜੀ ਨਿਵਾਸੀ ਪਿੰਡ ਖੋਸਾ ਕੋਟਲਾ ਨੂੰ ਗੁਪਤ ਸੂਚਨਾ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 10 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 150 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ । ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਮੰਗਲ ਰਾਮ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜੱਗਾ ਸਿੰਘ ਨਿਵਾਸੀ ਕਿਸ਼ਨਪੁਰਾ ਕਲਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੈਂਕਾਂ ਦੀ ਹੜਤਾਲ ਕਾਰਨ ਜ਼ਿਲੇ ’ਚ 50 ਕਰੋੜ ਦਾ ਲੈਣ-ਦੇਣ ਰੁਕਿਆ
NEXT STORY