ਲੁਧਿਆਣਾ (ਗੌਤਮ) : ਸਪੈਸ਼ਲ ਟਾਸਕ ਫੋਰਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਸਾਢੇ 4 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਕਾਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦਾ ਅੰਤਰਰਾਸ਼ਟਰੀ ਮੁੱਲ ਕਰੀਬ 22 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਪਿੰਡ ਸ਼ਰੀਂਹ ਥਾਣਾ ਡੇਹਲੋਂ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਉਰਫ ਦੀਪ (31) ਵਜੋਂ ਕੀਤੀ ਹੈ। ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੀਨ ਨੇ ਬਣਾਈ ਦੁਨੀਆ ਦੀ ਸਭ ਤੋਂ ਡੂੰਘੀ ਅੰਡਰਗਰਾਊਂਡ ਲੈਬ, ਜਾਣੋ ਇੰਨੀ ਗਹਿਰਾਈ 'ਚ ਕੀ ਲੱਭ ਰਿਹੈ 'ਡ੍ਰੈਗਨ'
ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਕਾਰ 'ਚ ਆਤਮ ਪਾਰਕ ਵੱਲੋਂ ਭਾਰਤ ਨਗਰ ਚੌਕ ਵੱਲ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਉਨ੍ਹਾਂ ਦੀ ਟੀਮ ਨੇ ਮਾਡਲ ਟਾਊਨ ਇਲਾਕੇ 'ਚ ਉਸ ਨੂੰ ਕਾਬੂ ਕਰ ਲਿਆ। ਡੀ. ਐੱਸ. ਪੀ. ਦਵਿੰਦਰ ਕੁਮਾਰ ਨੂੰ ਮੌਕੇ ’ਤੇ ਬੁਲਾ ਕੇ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਡਿੱਗੀ ’ਚੋਂ ਸਾਢੇ 4 ਕਿਲੋ ਹੈਰੋਇਨ ਤੇ ਡੈਸ਼ ਬੋਰਡ ’ਚੋਂ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਇਹ ਵੀ ਪੜ੍ਹੋ : ਖੁੱਲ੍ਹੇ ਆਸਮਾਨ ਹੇਠ ਠੰਡ 'ਚ ਪ੍ਰਦਰਸ਼ਨ ਕਰਨ ਲਈ ਮਜਬੂਰ ਏਮਜ਼ ਨਰਸਿੰਗ ਸਟਾਫ਼
ਮੁੱਢਲੀ ਪੁੱਛਗਿਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਆਨਲਾਈਨ ਕਾਰਾਂ ਦੀ ਸੇਲ ਅਤੇ ਪ੍ਰਚੇਜ਼ ਦਾ ਕਾਰੋਬਾਰ ਕਰਦਾ ਹੈ। ਉਸ ਦੇ ਸਬੰਧ ਜੇਲ੍ਹ 'ਚ ਬੰਦ ਹਵਾਲਾਤੀ ਗੋਲਡੀ ਅਤੇ ਅਮਨਦੀਪ ਜੇਠੀ ਨਾਲ ਹਨ, ਜੋ ਜੇਲ੍ਹ ਤੋਂ ਮੋਬਾਇਲ ’ਤੇ ਨਸ਼ਾ ਸਮੱਗਲਰਾਂ ਨਾਲ ਸੰਪਰਕ ਕਰਕੇ ਉਸ ਨੂੰ ਹੈਰੋਇਨ ਪਹੁੰਚਾਉਂਦੇ ਹਨ, ਜਿਸ ’ਤੇ ਉਨ੍ਹਾਂ ਵੱਲੋਂ ਭੇਜੀ ਗਈ ਹੈਰੋਇਨ ਨੂੰ ਉਹ ਗਾਹਕਾਂ ਨੂੰ ਹੀ ਸਪਲਾਈ ਕਰਦਾ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਗਾਹਕਾਂ ਤੋਂ ਡਰੱਗ ਮਨੀ ਇਕੱਠੀ ਕਰਕੇ ਉਨ੍ਹਾਂ ਦੇ ਸਪਲਾਇਰਾਂ ਨੂੰ ਭੇਜ ਦਿੰਦਾ ਹੈ। ਮੁਲਜ਼ਮ ਨੇ ਦੱਸਿਆ ਕਿ ਉਹ ਪਿਛਲੇ ਕਰੀਬ 3 ਸਾਲਾਂ ਤੋਂ ਇਸੇ ਨਸ਼ਾ ਸਮੱਗਲਿੰਗ ਦੇ ਧੰਦੇ ਵਿੱਚ ਲੱਗਾ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਹੋਰਨਾਂ ਸੰਪਰਕਾਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਸੰਭਵਾਨਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਦੇ ਅਧਿਆਪਕ ਨੇ 12ਵੀਂ ਦੇ ਵਿਦਿਆਰਥੀਆਂ ਨਾਲ ਕੀਤੀ ਬੇਰਹਿਮੀ ਨਾਲ ਕੁੱਟਮਾਰ
NEXT STORY