ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਇਕ ਬਲੀਨੋ ਕਾਰ ਸਵਾਰ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਮੀਤ ਸਿੰਘ ਸਮੇਤ ਪੁਲਸ ਪਾਰਟੀ ਮੰਡਿਆਣੀ ਕੱਟ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾ ਅਤੇ ਪੁਰਸ਼ਾਂ ਦੀ ਚੈਕਿੰਗ ਕਰ ਰਿਹਾ ਸੀ ਤਾਂ ਨਾਕੇਬੰਦੀ ਦੌਰਾਨ ਲੁਧਿਆਣਾ ਸਾਈਡ ਤੋਂ ਇਕ ਗਰੇਅ ਕਲਰ ਦੀ ਬਲੀਨੋ ਕਾਰ ਆਈ, ਜਿਸ ਦਾ ਫਰੰਟ ਦਾ ਸ਼ੀਸ਼ਾ ਅਤੇ ਡਰਾਈਵਰ ਸਾਈਡ ਦਾ ਮਡ ਗਾਰਡ ਟੁੱਟਿਆ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ
ਸ਼ੱਕ ਪੈਣ 'ਤੇ ਉਸਦੀ ਤਲਾਸ਼ੀ ਲੈਣ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਚਾਲਕ ਘਬਰਾ ਕੇ ਇਕਦਮ ਪਿੱਛੇ ਮੁੜਨ ਲੱਗਾ, ਜਿਸ ਨੂੰ ਸਾਥੀਆਂ ਦੀ ਮਦਦ ਨਾਲ ਗੱਡੀ ਸਮੇਤ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 130 ਗਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸਤਿਨਾਮ ਸਿੰਘ ਉਰਫ਼ ਕੋਚੀ ਪੁੱਤਰ ਮਲਕੀਤ ਸਿੰਘ ਵਾਸੀ ਕਾਉਂਕੇ ਕਲਾਂ ਵਜੋਂ ਹੋਈ। ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਤੇ ਮੰਡਰਾਇਆ ਵੱਡਾ ਖ਼ਤਰਾ! ਡੈਮ 'ਚ ਵਧਿਆ ਪਾਣੀ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇੰਮੀਗ੍ਰੇਸ਼ਨ ਦੇ ਮਾਲਕ ’ਤੇ ਗੋਲੀਆਂ ਚਲਾ ਕੇ ਜ਼ਖਮੀ ਕਰਨ ਦੇ ਮਾਮਲੇ ’ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ
NEXT STORY