ਨਾਭਾ (ਰਾਹੁਲ) - ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਨਾਭਾ ਸਭ ਤਹਿਸੀਲ ਭਾਦਸੋ ਦੀ ਪੁਲਸ ਨੇ ਨਸ਼ਾ ਤਸਕਰੀ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਨਸ਼ਾ ਤਸਕਰਾਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਭਾਦਸੋ ਥਾਣਾ ਦੇ ਇਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨ ਪਿੱਛਲੇ ਕਾਫੀ ਸਮੇਂ ਤੋਂ ਨਸ਼ੇ ਦੀ ਸਪਲਾਈ ਕਰਨ ਤੋਂ ਇਲਾਵਾ ਆਪ ਵੀ ਨਸ਼ੇ ਦੀ ਵਰਤੋਂ ਕਰਦੇ ਸਨ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਅਤੇ ਗੋਬਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛ-ਪੜਤਾਲ ਕੀਤੀ ਜਾਵੇਗੀ। ਦੱਸ ਦੇਈਏ ਕਿ ਗੋਬਰ ਸਿੰਘ 'ਤੇ ਪਹਿਲਾਂ ਤੋਂ ਹੀ ਨਸ਼ੇ ਦੇ 2 ਮਾਮਲੇ ਦਰਜ ਹਨ।
ਜਲ ਸਰੋਤ ਮੰਤਰੀ ਸਰਕਾਰੀਆ ਨੇ ਮੂਨਕ ਤੇ ਖਨੌਰੀ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
NEXT STORY