ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਹੈਰੋਇਨ ਦੀ ਸਪਲਾਈ ਕਰਨ ਜਾ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਰੇਲਵੇ ਲਾਈਨਾਂ ਵੱਲ ਜਾ ਰਹੀ ਸੀ ਤੇ ਇਸ ਦੌਰਾਨ ਸਾਹਮਣਿਓਂ ਇਕ ਵਿਅਕਤੀ ਪੈਦਲ ਆਉਂਦਾ ਨਜ਼ਰ ਆਇਆ। ਜਦੋਂ ਪੁਲਸ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਚੈਕਿੰਗ ਲਈ ਰੋਕਿਆ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀਆਂ ਦਾ ਰਾਜ! 30 ਸਾਲਾਂ ਤੋਂ ਬਣ ਰਹੇ ਸਰਪੰਚ
ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਾਸੀ ਮੁਹੱਲਾ ਪੀਰੂ ਬਾਂਦਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਤੋਂ ਪੁੱਛਗਿੱਛ 'ਤੇ ਮਹਿਲਾ ਨਿੱਕੀ ਨੂੰ ਵੀ ਨਾਮਜ਼ਦ ਕਰ ਲਿਆ ਹੈ। ਉਹ ਫ਼ਿਲਹਾਲ ਫ਼ਰਾਰ ਦੱਸੀ ਜਾ ਰਹੀ ਹੈ। ਪੁਲਸ ਵੱਲੋਂ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਦਾਲਤ ਨੇ 72 ਸਾਲਾ ਬਜ਼ੁਰਗ ਨੂੰ ਸੁਣਾਈ 4 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
NEXT STORY