ਜਲਾਲਾਬਾਦ (ਆਦਰਸ਼)- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਪੁਲਸ ਡੀ.ਜੀ.ਪੀ ਗੌਰਵ ਯਾਦਵ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਡੀ.ਐੱਸ.ਪੀ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਦਰ ਜਲਾਲਾਬਾਦ ਐੱਸ.ਐੱਚ.ਓ. ਅਮਰਜੀਤ ਕੌਰ ਨੇ ਗਸ਼ਤ ਦੌਰਾਨ ਕਰਵਾਈ ਕਰਦੇ ਹੋਏ 1 ਦੋਸ਼ੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜਲਾਲਾਬਾਦ ਦੇ ਐੱਸ.ਐੱਚ.ਓ. ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 13 ਅਪ੍ਰੈਲ ਦੀ ਦੁਪਹਿਰ ਨੂੰ ਸਾਢੇ 3 ਵਜੇ ਦੇ ਕਰੀਬ ਪੁਲਸ ਪਾਰਟੀ ਸਣੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਸੁਖੇਰਾ ਬੋਦਲਾ ਮੌਜੂਦ ਸਨ ਤਾਂ ਸੁਖੇਰਾ ਤੋਂ ਅੱਧਾ ਕਿਲੋਮੀਟਰ ਅੱਗੇ ਸੀ ਤਾਂ ਇਕ ਆਦਮੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਣ ਲੱਗਾ ਸਾਥੀ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਕੀਤੀ ਗਈ ਤਾਂ ਉਸ ਦੇ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਫੜੇ ਗਏ ਦੋਸ਼ੀ ਵਿਅਕਤੀ ਦੀ ਪਛਾਣ ਕਾਲੂ ਊਰਫ ਕਾਲੀ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਸੁਖੇਰਾ ਦੇ ਰੂਪ ’ਚ ਹੋਈ ਜਿਸ ਦੇ ਵਿਰੁੱਧ ਥਾਣਾ ਸਦਰ ਜਲਾਲਾਬਾਦ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਵਿਅਕਤੀ ਦੀ ਕੁੱਟਮਾਰ
NEXT STORY