ਲੁਧਿਆਣਾ (ਅਨਿਲ): ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ 200 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਪੁਲਸ (ਇੰਨਵੈਸਟੀਗੇਸ਼ਨ) ਅਤੇ ਹਰਸ਼ਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਪੁਲਸ (ਡਿਟੈਕਟਿਵ) ਨੇ ਦੱਸਿਆ ਕਿ ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਲੁਧਿਆਣਾ ਦੀ ਟੀਮ ਨੇ ਮੁੱਖਬਰੀ ਦੇ ਅਧਾਰ 'ਤੇ ਪਵਿੰਦਰ ਸਿੰਘ ਉਰਫ਼ ਘੋਨਾ ਪੁੱਤਰ ਬਲਬੀਰ ਸਿੰਘ ਵਾਸੀ ਮਨਜੀਤ ਨਗਰ ਲੁਧਿਆਣਾ ਅਤੇ ਦੀਪੂ ਕੁਮਾਰ ਵਾਸੀ ਕਮਲਾ ਨਗਰ ਅਬਦੁੱਲਾਪੁਰ ਬਸਤੀ ਲੁਧਿਆਣਾ 'ਤੇ ਐਨਡੀਪੀਐਸ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 5 ਲੁਧਿਆਣਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਪਵਿੰਦਰ ਸਿੰਘ ਉਰਫ ਘੋਨਾ ਨੂੰ ਮਨਜੀਤ ਨਗਰ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੁੱਛ ਗਿੱਛ ਦੇ ਆਧਾਰ 'ਤੇ 20 ਫ਼ਰਵਰੀ ਨੂੰ ਮੁਲਜ਼ਮ ਪਵਿੰਦਰ ਸਿੰਘ ਉਰਫ ਘੋਨਾ ਦੇ ਬਿਆਨਾਂ 'ਤੇ ਬਲਵਿੰਦਰ ਕੌਰ ਪਤਨੀ ਹਰਜਿੰਦਰ ਲਾਲ ਨੂੰ ਨਾਮਜ਼ਦ ਕੀਤਾ ਗਿਆ ਤੇ ਉਸ ਨੂੰ ਪਿੰਡ ਤਲਵੰਡੀ ਏਰੀਆ ਤੋ ਜਾਬਤੇ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀ ਦੀਪੂ ਕੁਮਾਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ਜਿਸ ਦੀ ਭਾਲ ਜਾਰੀ ਹੈ। ਦੋਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਸ ਪਾਸੋਂ ਹੋਰ ਡੂੰਗਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਤੇਜ਼ ਰਫ਼ਤਾਰ ਦਾ ਕਹਿਰ, ਟਿੱਪਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
NEXT STORY