ਮਹਿਲ ਕਲਾਂ (ਹਮੀਦੀ)- ਥਾਣਾ ਠੁੱਲੀਵਾਲ ਪੁਲਸ ਨੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ 70 ਨਸ਼ੀਲੀਆਂ ਚਿੱਟੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦਿਆਂ ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਕਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਨੂੰ ਇਕ ਭਰੋਸੇਯੋਗ ਖਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਲੈ ਕੇ ਘੁੰਮ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਆਅੱਪ ਲਸਾੜਾ ਡਰੇਨ ਦੀ ਪਟੜੀ ਉੱਪਰੋਂ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 70 ਨਸ਼ੀਲੀਆਂ ਚਿੱਟੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ।
ਪੁਲਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਸੰਧੂ ਪੱਤੀ, ਬਰਨਾਲਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਠੁੱਲੀਵਾਲ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਬਰਾਮਦ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ ਅਤੇ ਇਹ ਕਿਸ-ਕਿਸ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ।
ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
NEXT STORY