ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿਤੀ 05.11.2026 ਨੂੰ ਏ.ਐਸ.ਆਈ. ਰਛਪਾਲ ਸਿੰਘ ਸਮੇਤ ਪੁਲਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਚੈਕਿੰਗ ਸਬੰਧੀ ਬੱਸ ਸਟੈਂਡ ਪਿੰਡ ਚੜੇਵਾਨ ਵਿਖੇ ਮੌਜੂਦ ਸੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਜਿਸ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹਨੀ ਪੁੱਤਰ ਕਾਲਾ ਸਿੰਘ ਵਾਸੀ ਮੋੜ ਰੋਡ, ਗੋਬਿੰਦ ਨਗਰੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਮੁਲਜ਼ਮ ਦੀ ਲੋਅਰ ਦੀ ਸੱਜੀ ਜੇਬ ਵਿੱਚੋਂ 02 ਗ੍ਰਾਮ ਹੈਰੋਇਨ ਅਤੇ ਖੱਬੀ ਜੇਬ ਵਿੱਚੋਂ 50,000/- ਰੁਪਏ ਡਰੱਗ ਮਨੀ ਬਰਾਮਦ ਹੋਈ। ਜਿਸ ਤੇ ਮੁਲਜ਼ਮ ਵਿਰੁੱਧ ਥਾਣਾ ਸਦਰ ਵਿਖੇ ਅ/ਧ 21A/61/85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿੱਥੋਂ ਲਿਆਇਆ ਸੀ ਅਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ।
ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਜੇਲ੍ਹ ਸਟਾਫ਼ ’ਤੇ ਤਿੱਖੇ ਸੂਇਆਂ ਨਾਲ ਹਮਲਾ! ਵਰਦੀਆਂ ਪਾੜੀਆਂ
NEXT STORY