ਲੁਧਿਆਣਾ (ਗੌਤਮ): ਦੁੱਗਰੀ ਥਾਣੇ ਦੀ ਪੁਲਸ ਨੇ ਦੁੱਗਰੀ ਫੇਜ਼ 2 ਨੇੜੇ ਸ਼ਮਸ਼ਾਨਘਾਟ ਨੇੜੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਪੁਲਸ ਨੇ ਸ਼ੱਕੀ ਵਿਅਕਤੀ ਤੋਂ 43 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਿੰਦਰ ਸਿੰਘ ਉਰਫ਼ ਗਿਨੂੰ ਵਜੋਂ ਹੋਈ ਹੈ, ਜੋ ਕਿ ਠੱਕਰਵਾਲ ਪਿੰਡ ਦਾ ਰਹਿਣ ਵਾਲਾ ਹੈ।
ਸਬ-ਇੰਸਪੈਕਟਰ ਗੌਰਵ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਲੇਬਰ ਚੌਕ, ਦੁੱਗਰੀ ਦੇ 200 ਫੁੱਟਾ ਰੋਡ ਵੱਲ ਜਾ ਰਹੀ ਸੀ, ਜਦੋਂ ਉਹ ਸ਼ਮਸ਼ਾਨਘਾਟ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਨੇ ਨੇੜਲੇ ਪਾਰਕ ਵਿਚ ਇਕ ਸ਼ੱਕੀ ਵਿਅਕਤੀ ਨੂੰ ਖੜ੍ਹਾ ਦੇਖਿਆ। ਉਸ ਦੀ ਤਲਾਸ਼ੀ ਲੈਣ 'ਤੇ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਅਤੇ ਕਿਹੜੇ ਖੇਤਰਾਂ ਵਿਚ ਉਸ ਨੇ ਉਨ੍ਹਾਂ ਨੂੰ ਸਪਲਾਈ ਕੀਤਾ। ਉਸ ਦੇ ਸੰਪਰਕਾਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
NEXT STORY