ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਥਾਣਾ ਮਿਹਰਬਾਨ ਦੇ ਇਲਾਕੇ ਵਿਚ 320 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਕੰਡੇ, 9 ਹਜ਼ਾਰ ਦੀ ਡਰੱਗ ਮਨੀ ਤੇ 25 ਖਾਖੀ ਲਿਫਾਫਿਆਂ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜਾਂਚ ਅਧਿਕਾਰੀ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਰਾਜ ਮਿਸ਼ਰਾ ਵਾਸੀ ਬਾਜੀਗਰ ਮੁਹੱਲਾ ਮਿਹਰਬਾਨ ਤੇ ਰਿਸ਼ਭ ਵਾਸੀ ਬਾਜਡਾ ਕਾਲੋਨੀ ਦੇ ਰੂਪ ਵਿਚ ਦੱਸਿਆ ਗਿਆ ਹੈ। ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਮਿਹਰਬਾਨ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਰਹਿੰਦ ਵਿਖੇ ਨਾਲੇ 'ਚੋਂ ਮਿਲੇ ਮਾਸ ਦੇ ਟੁਕੜੇ! ਫ਼ੈਲੀ ਸਨਸਨੀ, ਪੁਲਸ ਨੇ ਜਨਤਾ ਨੂੰ ਕੀਤੀ ਅਪੀਲ
NEXT STORY