ਖਰੜ (ਅਮਰਦੀਪ ਸਿੰਘ ਸੈਣੀ)– ਥਾਣਾ ਸਦਰ ਖਰੜ ਦੀ ਪੁਲਸ ਨੇ ਪਿੰਡ ਝੰਜੇੜੀ ਨੇੜੇ ਇਕ ਕਾਰ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਖਰੜ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮਜਾਤ ਚੌਕੀ ਦੇ ਇੰਚਾਰਜ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਬੱਸ ਅੱਡਾ ਮਜਾਤ ਨੇੜੇ ਇਕ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਝੰਜੇੜੀ ਵਿਖੇ ਲੋਕਾਂ ਨੇ ਇਕ ਚਿੱਟੇ ਰੰਗ ਦੀ ਕਾਰ ਨੂੰ ਰੋਕਿਆ ਹੋਇਆ ਹੈ ਅਤੇ ਉਸ ਵਿਚ ਸਵਾਰ ਵਿਅਕਤੀਆਂ 'ਤੇ ਨਸ਼ਾ ਰੱਖਣ ਦਾ ਸ਼ੱਕ ਹੈ।
ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪੁੱਜੀ, ਜਿੱਥੇ ਕਾਫ਼ੀ ਗਿਣਤੀ ਵਿਚ ਲੋਕ ਇਕੱਠੇ ਸਨ। ਪੁਲਸ ਨੇ ਕਾਰ ਸਵਾਰਾਂ ਨੂੰ ਪੁੱਛਗਿੱਛ ਕੀਤੀ। ਉਨ੍ਹਾਂ ਦੀ ਪਛਾਣ ਰਾਹੁਲ ਗੁਗਲਾਨੀ ਉਰਫ਼ ਵਿੱਕੀ ਪੁੱਤਰ ਯਸ਼ਪਾਲ ਗੁਗਲਾਨੀ ਵਾਸੀ ਵਾਰਡ ਨੰਬਰ 20 ਸ਼੍ਰੀ ਮੁਕਤਸਰ ਸਾਹਿਬ ਅਤੇ ਲਵਪ੍ਰੀਤ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਵਾਰਡ ਨੰਬਰ 26 ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜੋ ਇਸ ਸਮੇਂ ਖਰੜ ਦੇ ਪੈਰਾਡਾਈਜ਼ ਹੋਮ ਬਡਾਲਾ ਰੋਡ ਵਿਖੇ ਰਹਿ ਰਹੇ ਹਨ। ਤਲਾਸ਼ੀ ਦੌਰਾਨ ਕਾਰ ਦੇ ਡੈਸ਼ਬੋਰਡ ਵਿੱਚੋਂ 10 ਗ੍ਰਾਮ ਹੈਰੋਇਨ ਪਾਈ ਗਈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।
13ਵੇਂ ਦਿਨ ਵੀ ਜਾਰੀ ਰਹੀ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ
NEXT STORY