ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 150 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਬਿਲਾਸਪੁਰ, ਮਾਛੀਕੇ, ਹਿੰਮਤਪੁਰਾ ਗਸ਼ਤ ਕਰ ਰਹੀ ਸੀ ਕਿ ਮੋਗਾ-ਬਰਨਾਲਾ ਮੁੱਖ ਰਾਸ਼ਟਰੀ ਮਾਰਗ ’ਤੇ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲਸ ਨੇ ਘੇਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 150 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਉਕਤ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਉਰਫ ਪੀਲੀ ਪੁੱਤਰ ਗੁਰਨਾਮ ਸਿੰਘਵਾਸੀ ਠੂਠਗਡ਼੍ਹ (ਮੋਗਾ) ਵਜੋਂ ਹੋਈ ਹੈ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਹੈ।
ਵਿਦੇਸ਼ ਭੇਜਣ ਦਾ ਲਾਰਾ ਲਾ ਕੀਤੀ 33 ਲੱਖ ਦੀ ਠੱਗੀ
NEXT STORY