ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਤਿੰਨ ਕੇਸਾਂ ’ਚ ਨਸ਼ੇ ਵਾਲੀਅਾਂ 470 ਗੋਲੀਆਂ, 15 ਬੋਤਲਾਂ ਸ਼ਰਾਬ ਤੇ 4 ਕਿਲੋ ਭੁੱਕੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿਦਿਆਂ ਐੱਸ. ਐੱਸ. ਪੀ. ਸੰਗਰੂਰ ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਜਸਵੰਤ ਸਿੰਘ ਜਦੋਂ ਗਸ਼ਤ ਦੌਰਾਨ ਉਪਲੀ ਰੋਡ ਪੈਲੇਸ ਵਿਖੇ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਕਾਕਾ ਸਿੰਘ ਵਾਸੀ ਸੰਗਰੂਰ ਆਪਣੇ ਵਾਹਨ ’ਤੇ ਨਸ਼ੇ ਵਾਲੀਆਂ ਗੋਲੀਆਂ ਲੈ ਕੇ ਪਿੰਡ ਉਪਲੀ ਚੱਠੇ ਵੇਚਣ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਕਾਕਾ ਸਿੰਘ ਨਿਵਾਸੀ ਸੰਗਰੂਰ ਪਾਸੋਂ ਨਸ਼ੇ ਵਾਲੀਅਾਂ 470 ਗੋਲੀਆਂ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਰਜਿੰਦਰ ਸਿੰਘ ਜਦੋਂ ਗਸ਼ਤ ਦੌਰਾਨ ਬਾਗੂਆਣਾ ਬਸਤੀ ਸੰਗਰੂਰ ਵਿਖੇ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਵਿਖਾਈ ਦਿੱਤਾ, ਜਿਸ ਦੇ ਹੱਥ ’ਚ ਪਲਾਸਟਿਕ ਦਾ ਥੈਲਾ ਫਡ਼ਿਆ ਹੋਇਆ ਸੀ। ਸ਼ੱਕ ਦੇ ਆਧਾਰ ’ਤੇ ਤਲਾਸ਼ੀ ਕਰਨ ’ਤੇ ਉਸ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਕਤ ਵਿਅਕਤੀ ਦੀ ਪਛਾਣ ਵਿੱਕੀ ਕੁਮਾਰ ਉਰਫ ਵਿੱਕੀ ਵਾਸੀ ਸੰਗਰੂਰ ਦੇ ਤੌਰ ’ਤੇ ਹੋਈ। ਇਕ ਹੋਰ ਮਾਮਲੇ ਵਿਚ ਥਾਣਾ ਅਮਰਗਡ਼੍ਹ ਦੇ ਪੁਲਸ ਅਧਿਕਾਰੀ ਸੁਖਦੇਵ ਸਿੰਘ ਜਦੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਪਿੰਡ ਮੁਹੰਮਦਗਡ਼੍ਹ ਵਿਖੇ ਮੌਜੂਦ ਸਨ ਤਾਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਤਲਾਸ਼ੀ ਕਰਨ ’ਤੇ ਉਸ ਕੋਲੋਂ 4 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ, ਜਿਸ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਮੁਹੰਮਦਗਡ਼੍ਹ ਥਾਣਾ ਅਮਰਗਡ਼੍ਹ ਦੇ ਤੌਰ ’ਤੇ ਹੋਈ।
ਭਰੇ ਬਾਜ਼ਾਰ ਹੋਇਅਾ ਗੁੰਡਾਗਰਦੀ ਦਾ ਨੰਗਾ ਨਾਚ
NEXT STORY