ਮੋਗਾ, (ਅਾਜ਼ਾਦ)- ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ ਉਹ ਪੁਲਸ ਦੇ ਕਾਬੂ ਨਹੀਂ ਆ ਸਕਿਆ। ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਜਦ ਪੁਲਸ ਪਾਰਟੀ ਸਮੇਤ ਕੋਟ ਈਸੇ ਖਾਂ ਦਾਣਾ ਮੰਡੀ ਕੋਲ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਜਦ ਸਕੂਟਰੀ ’ਤੇ ਸਵਾਰ ਰਣਵੀਰ ਕੁਮਾਰ ਅਗਰਵਾਲ ਨਿਵਾਸੀ ਕੋਟ ਈਸੇ ਖਾਂ ਨੂੰ ਰੋਕਿਆ, ਤਾਂ ਉਸਦੇ ਕੋਲੋਂ ਵੱਖ-ਵੱਖ ਤਰ੍ਹਾਂ ਦੀਆਂ 4200 ਨਸ਼ੀਲੀਅਾਂ ਗੋਲੀਆਂ ਬਰਾਮਦ ਹੋਈਆਂ ਅਤੇ 200 ਰੁਪਏ ਭਾਰਤੀ ਕਰੰਸੀ ਵੀ ਮਿਲੀ। ਪੁਲਸ ਪਾਰਟੀ ਨੇ ਉਸਨੂੰ ਸਕੂਟਰੀ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਆਪਣੀ ਹਿਰਾਸਤ ’ਚ ਲੈ ਲਿਆ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਮਹਿਲ ਕੋਲ ਜਾ ਰਹੇ ਸੀ ਤਾਂ ਰਾਜ ਕੁਮਾਰ ਉਰਫ ਰਾਜ ਨਿਵਾਸੀ ਪਿੰਡ ਦੋਲੇਵਾਲਾ ਮਾਇਰ ਅਤੇ ਸੁਖਵਿੰਦਰ ਸਿੰਘ ਜੋ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸੀ ਤਾਂ ਉਨ੍ਹਾਂ ਕੋਲੋਂ 1300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜੇ. ਜੇ. ਅਟਵਾਲ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਦਾਰਾਪੁਰ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਅਾਧਾਰ ’ਤੇ ਭੋਲਾ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸਦੇ ਕੋਲੋਂ 695 ਨਸ਼ੇ ਵਾਲੀਆਂ ਗੋਲੀਆਂ ਅਤੇ 150 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਐਕਸਾਈਜ਼ ਵਿਭਾਗ ਦੇ ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਸਲੀਣਾ ਕੋਲ ਜਾ ਰਹੇ ਸੀ ਤਾਂ ਅਰਸ਼ਦੀਪ ਸਿੰਘ ਉਰਫ ਗੋਪੀ ਨਿਵਾਸੀ ਪਿੰਡ ਸਲੀਣਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 35 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਜਦਕਿ ਉਸਦਾ ਦੂਸਰਾ ਸਾਥੀ ਕਾਕਾ ਉਰਫ ਘੱਪੂ ਨਿਵਾਸੀ ਪਿੰਡ ਸਲੀਣਾ ਭੱਜਣ ’ਚ ਸਫਲ ਹੋ ਗਿਆ। ਦੋਨੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿੰਡ ਭਲੂਰ ’ਚ ਅਾਵਾਰਾ ਕੁੱਤਿਆਂ ਦੀ ਦਹਿਸ਼ਤ
NEXT STORY