ਅਬੋਹਰ, (ਸੁਨੀਲ)– ਥਾਣਾ ਖੂਈਆਂ ਸਰਵਰ ਪੁਲਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ 2 ਲੋਕਾਂ ਨੂੰ ਚੂਰਾ-ਪੋਸਤ ਸਣੇ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਹਾਇਕ ਸਬ ਇੰਸਪੈਕਟਰ ਇਕਬਾਲ ਸਿੰਘ ਬੀਤੀ ਸ਼ਾਮ ਪੁਲਸ ਟੀਮ ਸਣੇ ਦਾਨੇਵਾਲਾ ਸਤਕੋਸੀ ਦੇ ਨੇਡ਼ੇ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ 2 ਲੋਕਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 3 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਫੜੇ ਗਏ ਲੋਕਾਂ ਦੀ ਪਛਾਣ ਕੁਲਦੀਪ ਸਿੰਘ ਤੇ ਵਕੀਲ ਸਿੰਘ ਵਾਸੀ ਪਿੰਡ ਬੂਟਰ ਬਖੁਆ ਜ਼ਿਲਾ ਮੁਕਤਸਰ ਸਾਹਿਬ ਦੇ ਰੂਪ ’ਚ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਫਿਰੋਜ਼ਪੁਰ, (ਮਲਹੋਤਰਾ)– ਨਾਰਕੋਟਿਕ ਸੈੱਲ ਦੀ ਟੀਮ ਨੇ ਚੂਰਾ-ਪੋਸਤ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਇੰਸਪੈਕਟਰ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਬੱਗੇ ਕੇ ਪਿੱਪਲ ਦੇ ਨੇੜੇ ਗਸ਼ਤ ਦੌਰਾਨ ਸ਼ੱਕੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਦੋਸ਼ੀ ਦੀ ਪਛਾਣ ਸੁਖਦੇਵ ਸਿੰਘ ਉਰਫ ਨੰਨੂ ਵਾਸੀ ਬੱਗੇ ਕੇ ਪਿੱਪਲ ਦੇ ਰੂਪ ’ਚ ਹੋਈ ਹੈ ਤੇ ਉਸ ਦੇ ਖਿਲਾਫ ਥਾਣਾ ਆਰਿਫਕੇ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਅਧਿਆਪਕ ਦੀ ਬਦਲੀ ਰੁਕਵਾਉਣ ਲਈ ਪੰਚਾਇਤ ਨੇ ਦਿੱਤਾ ਧਰਨਾ
NEXT STORY