ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ )—ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ਼ ਇਕ ਚੇਤਨਾ ਮਾਰਚ ਕੱਢਿਆ ਗਿਆ। ਚੇਤਨਾ ਮਾਰਚ ਨੂੰ ਹਰੀ ਝੰਡੀ ਦੇਣ ਲਈ ਸਿਵਲ ਸਰਜਨ, ਐੱਸ.ਐੱਚ.ਓ. ਥਾਣਾ ਸਿਟੀ ਅਤੇ ਐੱਸ.ਐੱਚ.ਓ. ਥਾਣਾ ਸਦਰ ਪਹੁੰਚੇ। ਸਿਵਲ ਸਰਜਨ ਡਾ. ਸੁਖਪਾਲ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ 'ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਿਆ ਜਾਵੇ। ਇਸ ਮਾਰਚ ਦੀ ਅਗਵਾਈ ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲਾ ਚੇਅਰਮੈਨ ਜਗਸੀਰ ਸਿੰਘ, ਜ਼ਿਲਾ ਪ੍ਰਧਾਨ ਦੀਦਾਰ ਸਿੰਘ ਨੇ ਕੀਤੀ। ਇਹ ਮਾਰਚ ਗੁਰੂ ਗੋਬਿੰਦ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਬੈਂਕ ਰੋਡ, ਅਬੋਹਰ ਰੋਡ, ਮਲੋਟ ਰੋਡ ਹੁੰਦੇ ਹੋਏ ਸਿਵਲ ਸਰਜਨ ਦਫ਼ਤਰ ਵਿੱਚ ਆ ਕੇ ਸਮਾਪਤ ਹੋਇਆ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਵਲੋਂ ਇਕ ਮੰਗ ਪੱਤਰ ਸਿਵਲ ਸਰਜਨ ਨੂੰ ਦਿੱਤਾ ਗਿਆ। ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰਦੇ ਹਾਂ, ਪਰ ਨਸ਼ਿਆਂ ਦੀ ਆੜ 'ਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੌਕੇ ਬਲਾਕ ਚੇਅਰਮੈਨ ਬਲਵੰਤ ਸਿੰਘ, ਜ਼ਿਲਾ ਪ੍ਰੈੱਸ ਸਕੱਤਰ ਰਸ਼ਪਾਲ ਸਿੰਘ, ਵਾਇਸ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਮਲਕੀਤ ਸਿੰਘ, ਮਨਦੀਪ ਸਿੰਘ, ਸੁਭਾਸ਼ ਕੁਮਾਰ, ਸੁਨੀਲ ਕੁਮਾਰ, ਡਾ. ਸੁਰਿੰਦਰ ਜੱਸਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋ. ਦੇ ਮੈਂਬਰ ਹਾਜ਼ਰ ਸਨ।
ਪਿੰਡ ਵਾਸੀਆਂ ਅਤੇ ਸਟਾਫ ਨੇ ਸਕੂਲ ਪ੍ਰਿੰਸੀਪਲ ਦੇ ਦਫਤਰ ਦੀ ਕੀਤੀ ਘੇਰਾਬੰਦੀ
NEXT STORY