ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਹਾਮਦ ਵਿਖੇ 40 ਸਾਲਾ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿ੍ਤਕ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਹਾਮਦ ਵਜੋਂ ਹੋਈ ਹੈ, ਜੋ ਪਿਛਲੇ ਕਈ ਸਾਲਾ ਤੋਂ ਨਸ਼ਾ ਕਰ ਰਿਹਾ ਸੀ। ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮਿ੍ਤਕ ਨਸ਼ੇ ਦੀ ਹਾਲਤ ’ਚ ਆਪਨੇ ਪਿੰਡ ਹਾਮਦ ਤੋਂ ਨਾਲ ਲੱਗਦੇ ਪਿੰਡ ਬੇਟੂ ਕਦੀਮ ਵਿਖੇ ਕਿਸੇ ਕੰਮ ਦੇ ਸਬੰਧ ’ਚ ਗਿਆ ਸੀ। ਉਥੇ ਜਾ ਕੇ ਉਸ ਨੇ ਵੱਧ ਮਾਤਰਾ ’ਚ ਹੋਰ ਨਸ਼ਾ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਚਰਨ ਸਿੰਘ ਦਾ ਵਿਆਹ ਹੋ ਚੁੱਕਾ ਹੈ ਅਤੇ ਉਸ ਦਾ ਇਕ ਪੁੱਤਰ ਵੀ ਹੈ। ਦੱਸਣਯੋਗ ਕਿ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਸ ਇਲਾਕੇ ’ਚ ਪਿਛਲੇ ਦੋ ਦਿਨਾਂ ’ਚ 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਜਲਾਲਾਬਾਦ ਦੇ ਵਿਧਾਇਕ ਆਵਲਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਸਖਤ ਚਿਤਾਵਨੀ
NEXT STORY