ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)– ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਨਸ਼ੇ ਵਾਲੀਅਾਂ 400 ਗੋਲੀਆਂ ਅਤੇ 12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਇਕ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿਦਿਆਂ ਐੱਸ. ਐੱਸ. ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਐਂਟੀ-ਨਾਰਕੋਟਿਕ ਸੈੱਲ ਸੰਗਰੂਰ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਪੁਲਸ ਪਾਰਟੀ ਪਿੰਡ ਚੀਮਾ ਤੋਂ ਮੁਖਬਰ ਖਾਸ ਦੀ ਸੂਚਨਾ ਦੇ ਆਧਾਰ ’ਤੇ ਜਗਸੀਰ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਧਰਮਗਡ਼੍ਹ ਨੂੰ ਨਸ਼ੇ ਵਾਲੀਅਾਂ 400 ਗੋਲੀਆਂ ਅਤੇ ਮੋਟਰਸਾਈਕਲ ਸਣੇ ਕਾਬੂ ਕਰਦਿਆਂ ਥਾਣਾ ਚੀਮਾ ਵਿਚ ਕੇਸ ਦਰਜ ਕੀਤਾ। ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਬੱਸ ਸਟੈਂਡ ਪਿੰਡ ਚੀਮਾ ਤੋਂ ਕੇਵਲ ਸਿੰਘ ਮਿਰਜਾ ਪੱਤੀ ਨਮੋਲ ਦੇ ਰਿਹਾਇਸ਼ੀ ਮਕਾਨ ਵਿਚੋਂ 12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ, ਜਦੋਂਕਿ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਸਕੂਲ ਤੋਂ ਘਰ ਜਾਂਦੇ ਅਧਿਆਪਕ ਨਾਲ ਕੁੱਟ-ਮਾਰ
NEXT STORY