ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ਦੇ ਬਗਦਾਦੀ ਗੇਟ ਇਲਾਕੇ ਵਿੱਚ ਬੀਤੀ ਰਾਤ ਇੱਕ ਕਾਲੇ ਰੰਗ ਦੀ ਥਾਰ ਗੱਡੀ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ 5 ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਉਥੋਂ ਫ਼ਰਾਰ ਹੋ ਗਿਆ। ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਸ਼ਿਕਾਇਤਕਰਤਾ ਮੁੱਦਈ ਕੁਨਾਲ ਵਰਮਾ ਪੁੱਤਰ ਵਿਜੇ ਕੁਮਾਰ ਵਰਮਾ ਵਾਸੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਅਤੇ ਹੋਰ ਵਾਹਨ ਮਾਲਕਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਥਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਅਨੋਖੇ ਤਰੀਕੇ ਨਾਲ ਵਿਦੇਸ਼ ਤੋਂ ਲਿਆਂਦਾ 4 ਕਰੋੜ ਰੁਪਏ ਦਾ ਸੋਨਾ, ਮੁੰਬਈ ਹਵਾਈ ਅੱਡੇ 'ਤੇ 11 ਵਿਦੇਸ਼ੀ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਜੰਗ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਬੀਤੀ ਰਾਤ ਬਗਦਾਦੀ ਨੇੜੇ ਇਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆਉਂਦੇ ਹੋਏ ਥਾਰ ਚਾਲਕ ਨੇ ਉਸਦੀ ਵੈਨਿਊ ਗੱਡੀ ਪੀ.ਬੀ.09ਐਮ/6493 ਨੂੰ ਅਤੇ ਫਿਰ ਗੱਡੀ ਨੂੰ ਬੈਕ ਕਰਦੇ ਹੋਏ ਆਈ ਟਵੰਟੀ ਕਾਰ ਨੰਬਰ ਪੀ.ਬੀ.47ਡੀ/0153 ਨੂੰ ਟੱਕਰ ਮਾਰਦੇ ਹੋਏ ਅਤੇ ਉਸ ਤੋਂ ਬਾਅਦ ਇਨੋਵਾ ਕ੍ਰਿਸਟਾ ਕਾਰ ਨੰਬਰ ਪੀ.ਬੀ.30ਟੀ/0006 ਨੂੰ ਨੁਕਸਾਨ ਪਹੁੰਚਾਇਆ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਕੁਨਾਲ ਵਰਮਾ, ਵਿਜੇ ਕੁਮਾਰ ਅਤੇ ਮਨਪ੍ਰੀਤ ਸਿੰਘ ਵਾਸੀ ਦੁਲਚੀਕੇ ਰੋਡ ਫਿਰੋਜ਼ਪੁਰ ਸ਼ਹਿਰ ਅਤੇ ਸਤਨਾਮ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਆਜ਼ਾਦ ਨਗਰ ਫਿਰੋਜ਼ਪੁਰ ਸ਼ਹਿਰ ਦੀਆਂ ਗੱਡੀਆਂ ਨੂੰ ਉਸ ਥਾਰ ਗੱਡੀ ਦੇ ਡਰਾਈਵਰ ਨੇ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਕੁਝ ਲੋਕਾਂ ਨੇ ਦੋਸ਼ ਲਾਇਆ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਸਿਰਫ਼ਿਰੇ ਨੌਜਵਾਨ ਦਾ ਕਾਰਾ, ਕੁੜੀ ਨੇ ਤੰਗ ਕਰਨ ਤੋਂ ਰੋਕਿਆ ਤਾਂ ਘਰ ਜਾ ਕੇ ਮਾਰ 'ਤੀ ਗੋਲ਼ੀ
ਦੂਜੇ ਪਾਸੇ ਦੇਵ ਸਮਾਜ ਕਾਲਜ ਫਾਰ ਵਿਮਨ ਦੇ ਕਰਮਚਾਰੀ ਮਹਿੰਦਰ ਪਾਲ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ, ਆਪਣੇ ਰਿਸ਼ਤੇਦਾਰਾਂ ਦੇ ਵਿਆਹ ’ਤੇ ਜਾ ਰਿਹਾ ਸੀ ਤਾਂ ਬਗਦਾਦੀ ਗੇਟ ਨੇੜੇ ਕਾਲੇ ਰੰਗ ਦੀ ਗੱਡੀ ’ਚ ਸਵਾਰ ਨੌਜਵਾਨਾਂ ਨੇ ਉਸ ਦੀ ਪਤਨੀ ਅਤੇ ਉਸ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਉਨ੍ਹਾਂ ਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ ਅਤੇ ਉਸ ਦੀ ਪਤਨੀ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਉਕਤ ਨੌਜਵਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਥਾਣਾ ਸਿਟੀ ਫਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਨੌਜਵਾਨ ਕਾਬੂ
NEXT STORY