ਮੋਗਾ, (ਆਜ਼ਾਦ)– ਮੋਗਾ ਪੁਲਸ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਜ਼ਿਲੇ ਦੇ 42 ਕਿਸਾਨਾਂ ਖਿਲਾਫ ਪਰਚੇ ਦਰਜ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸਮਾਲਸਰ ਪੁਲਸ ਵੱਲੋਂ ਸੁਖਚਰਨ ਸਿੰਘ ਨਾਇਬ ਤਹਿਸੀਲਦਾਰ ਬਾਘਾਪੁਰਾਣਾ ਦੀ ਸ਼ਿਕਾਇਤ 'ਤੇ 19 ਕਿਸਾਨਾਂ ਮੇਜਰ ਸਿੰਘ, ਸ਼ੁੱਭਦੀਪ ਸਿੰਘ, ਸੁਖਦੀਪ ਸਿੰਘ, ਚੰਦ ਸਿੰਘ, ਬਲਜਿੰਦਰ ਕੌਰ, ਮਲਕੀਤ ਸਿੰਘ, ਗੁਰਦੇਵ ਕੌਰ, ਜਗਤਾਰ ਸਿੰਘ, ਜਗਜੀਤ ਸਿੰਘ, ਬਲਜੀਤ ਸਿੰਘ, ਸਰਬਜੀਤ ਕੌਰ, ਜਰਨੈਲ ਸਿੰਘ, ਗੁਰਨਾਇਬ ਸਿੰਘ, ਰਾਜ ਮੰਗਾ, ਗੁਰਮੀਤ ਸਿੰਘ, ਨਿਰਮਲਜੀਤ ਸਿੰਘ, ਅਮਨਦੀਪ ਸਿੰਘ, ਗੁਰਮੇਲ ਸਿੰਘ, ਹਰਬੰਸ ਕੌਰ ਸਾਰੇ ਨਿਵਾਸੀ ਪਿੰਡ ਲੰਡੇ ਦੇ ਖਿਲਾਫ ਪਰਚੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਜਗਸੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਮਹਿਣਾ ਪੁਲਸ ਵੱਲੋਂ ਡਾ. ਕੁਲਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਮੋਗਾ ਦੀ ਸ਼ਿਕਾਇਤ 'ਤੇ 23 ਕਿਸਾਨਾਂ ਹਰਜੀਤ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਸਿੰਘ ਨਿਵਾਸੀ ਪਿੰਡ ਧੂੜਕੋਟ ਕਲਾਂ, ਮੇਹਰ ਸਿੰਘ, ਅਮਨਦੀਪ ਸਿੰਘ, ਕਮਲਦੀਪ ਸਿੰਘ, ਸੁਖਤੇਜ ਸਿੰਘ, ਮਨਰਾਜ ਸਿੰਘ, ਚਮਕੌਰ ਸਿੰਘ ਨਿਵਾਸੀ ਪਿੰਡ ਰਾਮੂਵਾਲਾ, ਗੁਰਮੀਤ ਸਿੰਘ ਨਿਵਾਸੀ ਧੂੜਕੋਟ ਚੜ੍ਹਤ ਸਿੰਘ ਵਾਲਾ, ਪਰਮਿੰਦਰ ਸਿੰਘ, ਰਣਧੀਰ ਸਿੰਘ, ਮੇਹਰ ਸਿੰਘ, ਜਗਤਾਰ ਸਿੰਘ, ਬਹਾਦਰ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਟਹਿਲ ਸਿੰਘ, ਗੁਰਦਿਆਲ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਨਿਵਾਸੀ ਪਿੰਡ ਡਾਲਾ, ਦਰਸ਼ਨ ਸਿੰਘ, ਬਚਿੱਤਰ ਸਿੰਘ ਨਿਵਾਸੀ ਰਾਮੂਵਾਲਾ ਹਰਚੋਕਾ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਮੇਜਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਉਕਤ ਮਾਮਲਿਆਂ 'ਚ ਕਿਸੇ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।
ਕੋਟਕਪੂਰਾ ਪੁਲਸ ਨੂੰ ਸਫ਼ਲਤਾ, ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਦੋ ਕਾਬੂ
NEXT STORY