ਨਾਭਾ, (ਖੁਰਾਣਾ)- ਹਲਕਾ ਵਿਧਾਨ ਸਭਾ ਨਾਭਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸ਼੍ਰੀ ਮਹਾਲਕਸ਼ਮੀ ਰਾਮਲੀਲਾ ਕਲੱਬ ਪੁਰਾਣਾ ਹਾਈਕੋਰਟ, ਸ਼੍ਰੀ ਮਰਿਆਦਾ ਪੁਰਸ਼ੋਤਮ ਕਲੱਬ ਅਤੇ ਰੇਲਵੇ ਸਟੇਸ਼ਨ ਰਾਮਲੀਲਾ ਕਲੱਬ ਵੱਲੋਂ ਰਾਵਣ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਕਲੱਬ ਵੱਲੋਂ ਸ਼ਹਿਰ ਦੇ ਬਾਜ਼ਾਰਾਂ ’ਚੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।
ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰਾ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੇ ਰਹਿਣ ਅਤੇ ਸੱਚਾਈ ਦੀ ਸਦਾ ਜਿੱਤ ਹੋਵੇ। ਉਨ੍ਹਾਂ ਕਿਹਾ ਕਿ ਬਦੀ ’ਤੇ ਨੇਕੀ ਦਾ ਪ੍ਰਤੀਕ ਦੁਸਹਿਰੇ ’ਤੇ ਪ੍ਰਣ ਕਰਕੇ ਜਾਓ।
ਇਸ ਮੌਕੇ ਕਲੱਬ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਅਤੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਅਤੇ ਆਈਆਂ ਹੋਈਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਐੱਸ. ਐੱਚ. ਓ. ਸਰਬਜੀਤ ਸਿੰਘ ਚੀਮਾ, ਦੀਪਕ ਨਾਗਪਾਲ, ਤੇਜਿੰਦਰ ਸਿੰਘ ਖਹਿਰਾ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਰੋਜ਼ੀ ਨਾਗਪਾਲ ਕੌਂਸਲਰ, ‘ਆਪ’ ਆਗੂ ਜਸਦੀਪ ਸਿੰਘ ਖੰਨਾ ਕੌਂਸਲਰ, ਧਰਮਿੰਦਰ ਸਿੰਘ ਸੁਖੇਵਾਲ, ਅਮਰਿੰਦਰ ਸਿੰਘ ਸਰਪੰਚ ਖੋਖ, ਜਸਵੀਰ ਸਿੰਘ ਵਜ਼ੀਦਪੁਰ, ਹਰਸਿਮਰਨ ਸਿੰਘ ਸਾਹਨੀ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਹਾਜ਼ਰ ਸਨ।
ਦੁਸਹਿਰੇ ਦੇ ਦਿਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਵਿਦੇਸ਼ੋਂ ਆਈ ਲਾਸ਼, ਪਿੰਡ 'ਚ ਪਸਰਿਆ ਸੋਗ
NEXT STORY