ਪਟਿਆਲਾ, (ਰਾਜੇਸ਼, ਜੋਸਨ)- ਸਰਕਾਰੀ ਸਕੂਲ ਦੇ ਸਿੱਖਿਆ-ਤੰਤਰ ਨੂੰ ਵਧੀਆ ਕਰਨ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ’ਚ ਅਚਾਨਕ ਛਾਪਾ ਮਾਰ ਕੇ ਸਕੂਲ ਸਟਾਫ ਦੀ ਹਾਜ਼ਰੀ ਚੈੱਕ ਕੀਤੀ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਸ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਸਟਾਫ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਸਿੱਖਿਆ ਪ੍ਰਣਾਲੀ ਵਿਚ ਸੁਧਾਰਾਂ ਸਬੰਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਉਨ੍ਹਾਂ ਆਪਣੇ ਦੌਰੇ ਦੌਰਾਨ ਸਕੂਲ ਦੀ ਕਰੀਬ ਸੌ ਸਾਲ ਤੋਂ ਪੁਰਾਣੀ ਇਮਾਰਤ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਇਮਾਰਤ ਦੀ ਮੁਰੰਮਤ ਲਈ ਪਹਿਲਾਂ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਸਕੂਲ ’ਚ ਬਾਥਰੂਮਾਂ ਦੀ ਮੁਰੰਮਤ ਲਈ ਆਪਣੇ ਅਖਤਿਆਰੀ ਕੋਟੇ ਵਿਚੋਂ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਿੱਖਿਆ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਸਬੰਧੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪ੍ਰਾਇਮਰੀ ਸਕੂਲਾਂ ’ਚ ਸੋਲ ਲੈਬ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲੀ ਸਿੱਖਿਆ ’ਚ ਲੋਡ਼ੀਂਦੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਪ੍ਰਾਈਵੇਟ ਸਕੂਲਾਂ ’ਚੋਂ ਸਰਕਾਰੀ ਸਕੂਲਾਂ ’ਚ ਮਾਈਗਰੇਟ ਹੋ ਕੇ ਆਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਰਕਾਰੀ ਸਕੂਲਾਂ ’ਚ ਪਿਛਲੇ ਕੁਝ ਸਮੇਂ ਦੌਰਾਨ ਹੋਏ ਵੱਡੇ ਸੁਧਾਰਾਂ ਸਬੰਧੀ ਵਿਦਿਆਰਥੀਆਂ ਤੋਂ ਫੀਡ ਬੈਕ ਲਈ।
ਸਿੱਖਿਆ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਦੇ ਸੰਗੀਤ ਦੇ ਵਿਦਿਆਰਥੀਆਂ ਪਾਸੋਂ ਕੀਰਤਨ ਸਰਵਣ ਕੀਤਾ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਕੁਲਭੂਸ਼ਣ ਸਿੰਘ ਬਾਜਵਾ, ਜ਼ਿਲਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਅਮਰਜੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਮਨਜੀਤ ਸਿੰਘ, ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ, ਮਨਜੀਤ ਸਿੰਘ, ਜਸਪਾਲ ਸਿੰਘ, ਸੁਖਬੀਰ ਸਿੰਘ, ਕੁਲਵੰਤ ਰਾਏ ਸਿੰਗਲਾ ਅਤੇ ਸਿਮਰਨਜੀਤ ਸਿੰਘ ਸਮੇਤ ਸਕੂਲ ਸਟਾਫ ਵੀ ਹਾਜ਼ਰ ਸੀ।
ਕੈਪਟਨ ਨੇ ਹੜ੍ਹਾਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਤੋਂ ਵਿਆਪਕ ਯੋਜਨਾ ਦੀ ਕੀਤੀ ਮੰਗ
NEXT STORY