ਮੋਗਾ, (ਆਜ਼ਾਦ)- ਪਿੰਡ ਕੋਕਰੀ ਕਲਾਂ ਵਿਚ ਅੱਜ ਸਵੇਰੇ ਬੀਮਾਰੀ ਤੋਂ ਪ੍ਰੇਸ਼ਾਨ ਇਕ ਬਜ਼ੁਰਗ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਰਾਜਧੀਮ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।
ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਾਜਧੀਮ ਨੇ ਦੱਸਿਆ ਕਿ ਰਵਿੰਦਰਪਾਲ ਸਿੰਘ ਪੁੱਤਰ ਸੁਰਮੁੱਖ ਸਿੰਘ (75) ਜੋ ਕਾਫੀ ਸਮੇਂ ਤੋਂ ਬੀਮਾਰ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ, ਜਿਸ ਕਾਰਣ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਸਾਢੇ ਅੱਠ ਵਜੇ ਉਸ ਨੇ ਘਰ 'ਚ ਹੀ ਆਪਣੀ 12 ਬੋਰ ਦੀ ਲਾਇਸੈਂਸੀ ਬੰਦੂਕ ਨਾਲ ਸਿਰ 'ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਰ ਵਾਲਿਆਂ ਨੂੰ ਪਤਾ ਲੱਗਣ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪੁੱਤਰ ਨਰਿੰਦਰਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅ/ਧ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ।
ਡਿਊਟੀ ਦੌਰਾਨ ਪੁਲਸ ਹੈਡ ਕਾਂਸਟੇਬਲ ਦੀ ਮੌਤ
NEXT STORY